ਦੀਪਕ ਟੀਨੂੰ ਦੇ ਫ਼ਰਾਰ ਹੋਣ ’ਤੇ ਬੋਲੀ ਮੂਸੇਵਾਲਾ ਦੀ ਮਾਤਾ, ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ’ਚੋਂ ਹੋ ਰਹੇ ਨੇ ਫਰਾਰ

 ਦੀਪਕ ਟੀਨੂੰ ਦੇ ਫ਼ਰਾਰ ਹੋਣ ’ਤੇ ਬੋਲੀ ਮੂਸੇਵਾਲਾ ਦੀ ਮਾਤਾ, ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ’ਚੋਂ ਹੋ ਰਹੇ ਨੇ ਫਰਾਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਅੱਜ ਮੂਸੇਵਾਲਾ ਦੇ ਪ੍ਰਸ਼ੰਸਕਾਂ ਨਾਲ ਗੱਲਬਾਤ ਕੀਤੀ। ਉਹਨਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ  ਵਿੱਚ ਸੁਰੱਖਿਆ ਨਾਮ ਦੀ ਕੋਈ ਚੀਜ਼ ਹੀ ਨਹੀਂ ਹੈ। ਪੰਜਾਬ ਸਰਕਾਰ ਅਜੇ ਤੱਕ ਸਿੱਧੂ ਮੂਸੇਵਾਲਾ ਦੇ ਅਸਲ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।

Image

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਕੀਤਾ ਜਾਵੇਗਾ ਜਿਸ ਲਈ ਉਨ੍ਹਾਂ ਵੱਲੋਂ ਇੱਕ ਵ੍ਹੱਟਸਐਪ ਨੰਬਰ ਵੀ ਜਾਰੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਈ ਨਾਮਵਾਰ ਲੋਕਾਂ ਦੇ ਪੰਜਾਬ ਪੁਲਿਸ ਨੂੰ ਨਾਮ ਵੀ ਦਰਜ ਕਰਵਾਏ ਗਏ ਹਨ ਪਰ ਅਜੇ ਤੱਕ ਉਹਨਾਂ ਤੇ ਕੋਈ ਕਾਰਵਾਈ ਨਹੀਂ ਹੋਈ।

ਉਹਨਾਂ ਨੇ ਪੁਲਿਸ ਦੀ ਕਸਟੱਡੀ ਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋ ਜਾਣ ਤੇ ਬੋਲਦਿਆਂ ਕਿਹਾ ਕਿ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਹੈ ਤੇ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਵਿੱਚੋਂ ਫਰਾਰ ਹੋ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਆਪਣੇ ਪੁੱਤ ਨੂੰ ਇਨਸਾਫ਼ ਦਵਾਉਣ ਲਈ ਬੇਸ਼ੱਕ ਉਹਨਾਂ ਨੂੰ ਆਪਣੀ ਜਾਨ ਹੀ ਕੁਰਬਾਨ ਕਿਉਂ ਨਾ ਕਰਨੀ ਪਵੇ ਪਰ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਹਰ ਹੀਲਾ ਵਰਤਣਗੇ।

Leave a Reply

Your email address will not be published.