ਦੀਪਕ ਟੀਨੂੰ ਸ਼ੂਟਰ ਦੇ ਵਕੀਲ ਦਾ ਵੱਡਾ ਦਾਅਵਾ, ਪੁਲਿਸ ਦੀਪਕ ਟੀਨੂੰ ਦਾ ਕਰਨਾ ਚਾਹੁੰਦੀ ਐਨਕਾਉਂਟਰ

 ਦੀਪਕ ਟੀਨੂੰ ਸ਼ੂਟਰ ਦੇ ਵਕੀਲ ਦਾ ਵੱਡਾ ਦਾਅਵਾ, ਪੁਲਿਸ ਦੀਪਕ ਟੀਨੂੰ ਦਾ ਕਰਨਾ ਚਾਹੁੰਦੀ ਐਨਕਾਉਂਟਰ

ਸਿੱਧੂ ਮੂਸੇਵਾਲਾ ਦੇ ਕੇਸ ਵਿੱਚ ਗ੍ਰਿਫ਼ਤਾਰ ਗੈਂਗਸਟਰ ਦੀਪਕ ਟੀਨੂੰ ਪੁਲਿਸ ਦੀ ਕਸਟੱਡੀ ਵਿੱਚੋਂ ਫਰਾਰ ਹੋ ਗਿਆ ਹੈ। ਟੀਨੂੰ ਦੇ ਵਕੀਲ ਨੇ ਵੱਡਾ ਦਾਅਵਾ ਕੀਤਾ ਹੈ। ਵਕੀਲ ਦੀਪਕ ਚੋਪੜਾ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਬਹੁਤ ਵੱਡੀ ਸਾਜਿਸ਼ ਹੈ। ਪੰਜਾਬ ਪੁਲਿਸ ਦੀਪਕ ਟੀਨੂੰ ਦਾ ਐਨਕਾਊਂਟਰ ਕਰਨਾ ਚਾਹੁੰਦੀ ਹੈ। ਇਸ ਲਈ ਇਹ ਸਾਰੀ ਪਲਾਨਿੰਗ ਘੜੀ ਹੈ।

Sidhu Moose Wala: From Pop to Politics, Controversy Shadowed the Punjabi  Singer

ਉਹਨਾਂ ਕਿਹਾ ਕਿ ਮੈਂ ਇਸ ਖਿਲਾਫ਼ ਪੰਜਾਬ ਅਤੇ ਹਰਿਆਣਾ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰਾਂਗਾ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਉਹ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਰਾਤ ਤਿੰਨ ਵਜੇ ਫਰਾਰ ਹੋਇਆ ਹੈ। ਉਸ ਦੇ ਫਰਾਰ ਹੋਣ ਤੋਂ ਬਾਅਦ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਪੁਲਿਸ ਨੇ ਗੈਂਗਸਟਰ ਦੀਪਕ ਨੂੰ ਸਿੱਧੂ ਮੂਸੇਵਾਲਾ ਕੇਸ ਵਿੱਚ ਫੜਿਆ ਹੋਇਆ ਸੀ। ਪੁਲਿਸ ਮੁਤਾਬਕ ਗੈਂਗਸਟਰ ਦੀਪਕ ਵੀ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਵਿੱਚ ਸ਼ਾਮਲ ਸੀ। ਸੂਤਰਾਂ ਮੁਤਾਬਕ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਅੱਜ ਤੜਕੇ ਤਿੰਨ ਵਜੇ ਮਾਨਸਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਮਾਨਸਾ ਦੇ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਪੰਜਾਬ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ।

Leave a Reply

Your email address will not be published.