ਦੀਪਕ ਮੁੰਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਗੋਲਡੀ ਬਰਾੜ ਨੇ ਪਾਈ ਪੋਸਟ, ਕਿਹਾ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ…

 ਦੀਪਕ ਮੁੰਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਗੋਲਡੀ ਬਰਾੜ ਨੇ ਪਾਈ ਪੋਸਟ, ਕਿਹਾ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ…

ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ੂਟਰ ਦੀਪਕ ਮੁੰਡੀ ਨੂੰ ਨੇਪਾਲ ਪੁਲਿਸ ਨੇ ਨੇਪਾਲ-ਭਾਰਤ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਸਾਜ਼ਿਸ਼ਕਰਤਾ ਗੋਲਡੀ ਬਰਾੜ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਉਸ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਕੇ ਕਿਹਾ ਕਿ ਦੀਪਕ, ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਬਾਰਡਰ ਤੋਂ ਫੜਿਆ ਹੈ। ਤਿੰਨੋਂ ਦਿੱਲੀ ਅਤੇ ਪੰਜਾਬ ਪੁਲਿਸ ਦੇ ਹੱਥ ਨਹੀਂ ਆਏ।

ਗੋਲਡੀ ਬਰਾੜ ਨੇ ਪੋਸਟ ‘ਚ ਲਿਖਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ।ਗੋਲਡੀ ਬਰਾੜ ਦੀ ਇਸ ਤਰ੍ਹਾਂ ਦੀ ਪੋਸਟ ਤੋਂ ਲੱਗਦਾ ਹੈ ਕਿ ਉਹ ਪੰਜਾਬ ਪੁਲਿਸ ਤੋਂ ਕਾਫੀ ਡਰਿਆ ਹੋਇਆ ਹੈ। ਗੋਲਡੀ ਬਰਾੜ ਨੂੰ ਹੁਣ ਡਰ ਲੱਗ ਰਿਹਾ ਹੈ ਕਿ ਕਿਤੇ ਉਸ ਦੇ ਤਿੰਨੋਂ ਸਾਥੀਆਂ ਦਾ ਵੀ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਵਾਂਗ ਐਨਕਾਊਂਟਰ ਨਾ ਹੋ ਜਾਵੇ।

ਦੱਸ ਦਈਏ ਕਿ ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ ‘ਚ ਆਏ ਸੀ। ਇਨ੍ਹਾਂ ‘ਚੋਂ ਬੋਲੇਰੋ ਮੋਡਿਊਲ ਲੀਡਰ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ।

ਦੂਜੇ ਪਾਸੇ, ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ ‘ਚ ਮਾਰ ਦਿੱਤਾ ਸੀ। ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਲਾਰੈਂਸ ਗੈਂਗ ਵੱਲੋਂ ਰਚੀ ਗਈ ਸੀ ਇਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ। ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਗੋਲਡੀ ਨਾਲ ਸਰਗਰਮ ਸਨ। ਸਚਿਨ ਥਾਪਨ ਨੂੰ ਅਜ਼ਰਬਾਈਜਾਨ ਅਤੇ ਅਨਮੋਲ ਨੂੰ ਕੀਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।

 

 

Leave a Reply

Your email address will not be published.