News

ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ’ਤੇ ਕੱਲ੍ਹ 10 ਵਜੇ ਹੋਵੇਗਾ ਫ਼ੈਸਲਾ

26 ਜਨਵਰੀ ਨੂੰ ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਮੁਲਜ਼ਮ ਦੀਪ ਸਿੱਧੂ ਨੇ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ ਜਿਸ ‘ਤੇ ਅੱਜ ਸੁਣਵਾਈ ਹੋਣੀ ਸੀ। ਦਿੱਲੀ ਕੋਰਟ ਨੇ ਸੁਣਵਾਈ ਦਾ ਹੱਕ ਜਿਲ੍ਹਾ ਤੇ ਸੈਸ਼ਨ ਕੋਰਟ ਨੂੰ ਦਿੱਤਾ ਸੀ। ਦੱਸ ਦਈਏ ਕਿ ਅੱਜ ਫਿਰ ਦੀਪ ਸਿੱਧੂ ਦੀ ਜ਼ਮਾਨਤ ‘ਤੇ ਅਦਾਲਤ ਵੱਲੋਂ ਕੋਈ ਫੈਸਲਾ ਨਹੀਂ ਸੁਣਾਇਆ ਗਿਆ ਅਤੇ ਜੱਜ ਚਾਰੂ ਅਗਰਵਾਲ ਵੱਲੋਂ ਭਲਕੇ 10 ਵਜੇ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੀਤੀ ਜਾਵੇਗੀ।

Film actor Deep Sidhu led violent mob at Delhi, who planted him in farmer  protest ?

ਇਸ ਤੋਂ ਪਹਿਲਾਂ ਦੀਪ ਸਿੱਧੂ ਹੁਣ ਤੱਕ 2 ਵਾਰ ਅਦਾਲਤ ‘ਚ ਪੇਸ਼ ਹੋ ਚੁੱਕੇ ਹਨ ਜਿਸ ਦੌਰਾਨ ਦੀਪ ਸਿੱਧੂ ਨੂੰ ਪਹਿਲਾਂ 14 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਅਤੇ ਬਾਅਦ ਵਿੱਚ ਉਸ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ ਪਰ ਹੁਣ ਆਖਿਰਕਾਰ ਦੀਪ ਸਿੱਧੂ ਨੇ ਅਦਾਲਤ ਅੱਗੇ ਰਿਹਾਈ ਦੀ ਮੰਗ ਰੱਖੀ ਹੈ।

ਅਦਾਲਤ ਵੱਲੋਂ ਕੱਲ੍ਹ ਸਵੇਰੇ 10 ਵਜੇਂ ਦੀਪ ਸਿੱਧੂ ਦੀ ਜ਼ਮਾਨਤ ‘ਤੇ ਫੈਸਲਾ ਸੁਣਾਇਆ ਜਾਵੇਗਾ। ਦੱਸ ਦਈਏ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਕੇਸਰੀ ਨਿਸ਼ਾਨ ਚੜ੍ਹਾਇਆ ਗਿਆ ਸੀ। ਇਸਦੀ ਵੀਡੀਓ ਦੀਪ ਸਿੱਧੂ ਨੇ ਖੁਦ ਆਪਣੇ ਫੇਸਬੁੱਕ ਪੇਜ਼ ‘ਤੇ ਸ਼ੇਅਰ ਕੀਤੀ ਜਿਸ ਤੋਂ ਬਾਅਦ ਦੀਪ ਸਿੱਧੂ ਵਿਵਾਦਾਂ ‘ਚ ਘਿਰ ਗਿਆ ਅਤੇ ਉਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।ਦੀਪ ਸਿੱਧੂ ਇਸ ਵੇਲੇ ਜੁਡੀਸ਼ਅਲ ਰਿਮਾਂਡ ਤਹਿਤ ਜੇਲ੍ਹ ਵਿੱਚ ਬੰਦ ਹੈ।  

Click to comment

Leave a Reply

Your email address will not be published. Required fields are marked *

Most Popular

To Top