News

ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਪੁਲਿਸ ਨੇ ਟਰੱਕ ਚਾਲਕ ਕੀਤਾ ਗ੍ਰਿਫ਼ਤਾਰ

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ ਰਾਤ ਨੂੰ ਕੁੰਡਲੀ ਮਾਨੇਸਰ ਹਾਈਵੇਅ ਤੇ ਵਾਪਰੇ ਭਿਆਨ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਟਰੱਕ ਵਿੱਚ ਵੱਜ ਕੇ ਦੀਪ ਸਿੱਧੂ ਦੀ ਸਕਾਰਪੀਓ ਹਾਦਸੇ ਦਾ ਸ਼ਿਕਾਰ ਹੋਈ ਸੀ ਉਸ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਟਰੱਕ ਚਾਲਕ ਦਾ ਨਾਮ ਕਾਸਿਮ ਹੈ, ਉਹ ਹਰਿਆਣਾ ਦੇ ਨਹੂ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਕੱਲ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

deep sidhu death news: Punjabi actor deep sidhu died in an accident- पंजाबी  एक्टर दीप सिद्धू की मंगलवार को एक सड़क हादसे में मौत हो गई। - Navbharat  Times

ਦੱਸ ਦਈਏ ਕਿ ਹਾਦਸੇ ਦੇ ਸਮੇਂ ਦੀਪ ਆਪਣੀ ਮਹਿਲਾ ਦੋਸਤ ਨਾਲ ਕਾਰ ਵਿੱਚ ਦਿੱਲੀ ਤੋਂ ਪੰਜਾਬ ਵਾਪਸ ਪਰਤ ਰਹੇ ਸਨ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ‘ਚ ਆਏ ਸਨ। ਲਾਲ ਕਿਲ੍ਹੇ ‘ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ ਅਤੇ ਇਸ ਮਾਮਲੇ ‘ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਪੁਲਿਸ ਦੀ ਸ਼ੁਰੂਆਤੀ ਜਾਂਚ ‘ਚ ਪਤਾ ਚੱਲਿਆ ਹੈ ਕਿ ਸਕਾਰਪੀਓ ਚਲਾਉਂਦੇ ਸਮੇਂ ਅਚਾਨਕ ਦੀਪ ਸਿੱਧੂ ਨੂੰ ਉਥੇ ਟਰਾਲਾ ਖੜ੍ਹਾ ਦਿਖਿਆ। ਉਨ੍ਹਾਂ ਨੇ ਗੱਡੀ ਘੁੰਮਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿ ਟਰਾਲੇ ਨਾਲ ਟੱਕਰ ਨਾ ਹੋਵੇ ਪਰ ਉਨ੍ਹਾਂ ਦੀ ਗੱਡੀ ਡਿਵਾਈਡਰ ਸਾਈਡ ਤੋਂ ਟਰਾਲੇ ਦੇ ਪਿੱਛੇ ਜਾ ਵੱਜੀ। ਦੱਸ ਦੇਈਏ ਕਿ ਦੀਪ ਸਿੱਧੂ ਖੁਦ ਗੱਡੀ ਚਲਾ ਰਹੇ ਸਨ, ਇਸ ਲਈ ਉਨ੍ਹਾਂ ਦੀ ਹਾਦਸੇ ਦੇ ਸਮੇਂ ਹੀ ਮੌਤ ਹੋ ਗਈ।

ਪੁਲਿਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਕਰ ਰਹੀ ਹੈ। ਇਸ ਕੜੀ ‘ਚ ਪੁਲਿਸ ਟਰੱਕ ਡਰਾਈਵਰ ਦੀ ਭਾਲ ਕਰ ਰਹੀ ਸੀ। ਪੁਲਿਸ ਦਾ ਮੰਨਣਾ ਹੈ ਕਿ ਜੇਕਰ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਸੀ ਤਾਂ ਡਰਾਈਵਰ ਨੂੰ ਭੱਜਣ ਦੀ ਕੀ ਲੋੜ ਸੀ। ਫਿਲਹਾਲ ਇਸ ਪੂਰੇ ਮਾਮਲੇ ਨੂੰ ਲੈ ਕੇ ਸੁਰਖੀਆਂ ਬਣੀ ਹੋਈ ਹੈ। 

Click to comment

Leave a Reply

Your email address will not be published.

Most Popular

To Top