ਦੀਪ ਸਿੱਧੂ ਨਾਲ ਵਾਪਰੇ ਹਾਦਸੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਉੱਠੀ ਮੰਗ

ਅਦਾਕਾਰ ਤੇ ਕਿਸਾਨੀ ਅੰਦੋਲਨ ਦੇ ਮੂਹਰਲੀ ਕਤਾਰ ਵਿੱਚ ਖੜ੍ਹਨ ਵਾਲੇ ਦੀਪ ਸਿੱਧੂ ਦੀ ਬੀਤੀ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ। ਅਦਾਕਾਰ ਦੀਪ ਸਿੱਧੂ ਦੇ ਭਰਾ ਐਡਵੋਕੇਟ ਮਨਦੀਪ ਸਿੰਘ ਸਿੱਧੂ, ਦੋਸਤ ਐਡਵੋਕੇਟ ਹਾਕਮ ਸਿੰਘ, ਹਰਪ੍ਰੀਤ ਦਿਉਗਣ ਤੇ ਦਲਜੀਤ ਸਿੰਘ ਕਲਸੀ ਨੇ ਕਿਹਾ ਕਿ ਦੀਪ ਸਿੱਧੂ ਨਾਲ ਵਾਪਰੇ ਹਾਦਸੇ ਦੀ ਸੀਬੀਆਈ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਇਸ ਬਾਰੇ ਸੱਚਾਈ ਸਾਹਮਣੇ ਆ ਸਕੇ।

ਉਹਨਾਂ ਕਿਹਾ ਕਿ, ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਜਦੋਂ ਵੀ ਕੋਈ ਵੀ ਹਾਦਸਾ ਵਾਪਰਦਾ ਹੈ ਤਾਂ ਸੜਕਾਂ ਤੋਂ ਕਈ ਦਿਨ ਵਾਹਨਾਂ ਨੂੰ ਨਹੀਂ ਹਟਾਇਆ ਜਾਂਦਾ। ਪਰ ਦੀਪ ਸਿੱਧੂ ਨਾਲ ਵਾਪਰੇ ਹਾਦਸੇ ਤੋਂ ਬਾਅਦ ਉਸ ਦੀ ਸਕਾਰਪੀਓ ਗੱਡੀ ਨੂੰ ਗੱਡੀ ਕੁੱਝ ਸਮੇਂ ਬਾਅਦ ਹਟਾ ਦਿੱਤਾ ਗਿਆ। ਉਹਨਾਂ ਕਿਹਾ ਕਿ ਗੱਡੀ ਨੂੰ ਹਟਾਉਣ ਸਮੇਂ ਪੁਲਿਸ ਵੱਲੋਂ ਬਣਾਈ ਗਈ ਵੀਡੀਓ ਨੂੰ ਵੀ ਜਨਤਕ ਚਾਹੀਦੀ ਹੈ।
ਉਹਨਾਂ ਕਿਹਾ ਕਿ ਦੀਪ ਸਿੱਧੂ ਬਹੁਤ ਵਧੀਆ ਡਰਾਈਵਰ ਸੀ। ਦੱਸ ਦਈਏ ਕਿ ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਹਾਦਸਾ ਕੁੰਡਲੀ ਮਾਨੇਸਰ ਭਾਵ ਕੇਐਮਪੀਐਲ ਹਾਈਵੇਅ ਨੇੜੇ ਵਾਪਰਿਆ ਹੈ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਪੰਜਾਬ ਵਾਪਸ ਆ ਰਿਹਾ ਸੀ।
ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿੱਚ ਆਇਆ ਸੀ। ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਵਿੱਚ ਵੀ ਉਸ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਨਾਲ ਇੱਕ ਮਹਿਲਾ ਸਮੇਤ ਦੋ ਦੋਸਤ ਵੀ ਸਨ, ਜੋ ਜ਼ਖਮੀ ਹੋ ਗਏ ਹਨ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
