News

ਦੀਪ ਸਿੱਧੂ ਸਣੇ ਅੱਠ ਜਣਿਆਂ ਦੇ ਸਿਰ ‘ਤੇ ਰੱਖਿਆ ਇਨਾਮ

ਬੀਤੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੇ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਲੋਕਾਂ ‘ਤੇ ਇਨਾਮ ਦਾ ਐਲਾਨ ਕੀਤਾ ਹੈ।

ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਤੇ ਗੁਰਜੰਟ ਸਿੰਘ ‘ਤੇ ਇੱਕ-ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਉੱਥੇ ਹੀ ਜਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਤੇ ਇਕਬਾਲ ਸਿੰਘ ‘ਤੇ ਦਿੱਲੀ ਪੁਲਿਸ ਵੱਲੋਂ 50-50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਉੱਥੇ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਬਾਰੇ ਵੱਡਾ ਬਿਆਨ ਦਿੱਤਾ ਹੈ।

ਪੁਲਿਸ ਨੇ ਹਿੰਸਾ ‘ਚ ਸ਼ਾਮਲ ਚਾਰ ਹੋਰ ਲੋਕਾਂ ਤੇ 50-50 ਹਜ਼ਾਰ ਦਾ ਇਨਾਮ ਰੱਖਿਆ ਹੈ। ਦਿੱਲੀ ਪੁਲਿਸ ਨੇ ਹਿੰਸਾ ਦੀ ਜਾਂਚ ਦੇ ਲਈ ਜੁਆਇੰਟ ਕਮਿਸ਼ਨਰ ਬੀਕੇ ਸਿੰਘ ਦੇ ਅਗਵਾਈ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਹੈ। ਐਸਆਈਟੀ ਟੀਮ ਨੇ ਤਿੰਨ ਹੋਰ ਡੀਸੀਪੀ ਜਾਇ ਤੁਰਕੀ, ਭੀਸ਼ਣ ਸਿੰਘ ਤੇ ਮੋਨਿਕਾ ਭਾਰਦੁਆਜ ਵੀ ਸ਼ਾਮਲ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ ਹੈ ਕਿ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੋਈ ਵਿਚਾਰ ਨਹੀਂ ਹੈ।ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਪੌਣੇ ਦੋ ਸੌ ਦੇ ਕਰੀਬ ਕਿਸਾਨ ਸ਼ਹੀਦ ਹੋਏ ਹਨ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

Click to comment

Leave a Reply

Your email address will not be published. Required fields are marked *

Most Popular

To Top