ਦੀਵਾਲੀ ਮੌਕੇ ਪੰਜਾਬ ਸਰਕਾਰ ਵੱਲੋਂ IAS ਤੇ IPS ਅਧਿਕਾਰੀਆਂ ਨੂੰ ਇਹ ਹੁਕਮ ਕੀਤੇ ਗਏ ਜਾਰੀ

 ਦੀਵਾਲੀ ਮੌਕੇ ਪੰਜਾਬ ਸਰਕਾਰ ਵੱਲੋਂ IAS ਤੇ IPS ਅਧਿਕਾਰੀਆਂ ਨੂੰ ਇਹ ਹੁਕਮ ਕੀਤੇ ਗਏ ਜਾਰੀ

ਅੱਜ ਦਿਵਾਲੀ ਦੇ ਤਿਉਹਾਰ ਕਾਰਨ ਚਾਰੇ ਪਾਸੇ ਰੌਣਕਾਂ ਲੱਗੀਆਂ ਹੋਈਆਂ ਹਨ। ਦੀਵਾਲੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ ਹੈ।

India shines bright for Diwali, celebrates 'Festival of Lights' with pomp  and pageantry - Photos News , Firstpost

ਮੁੱਖ ਮੰਤਰੀ ਨੇ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਹਨਾਂ ਨੂੰ ਪੰਜਾਬ ਦੀ ਤਰੱਕੀ ਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸੂਬੇ ਨੂੰ ਉੱਚ ਵਿਕਾਸ ਦੀ ਲੀਹ ਤੇ ਪਾਇਆ ਜਾਵੇ ਤਾਂ ਜੋ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਪੂਰੇ ਕੀਤੇ ਜਾ ਸਕਣ। ਉਹਨਾਂ ਉਮੀਦ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਅਧਿਕਾਰੀ ਆਪਣੀ ਪੂਰੀ ਵਾਹ ਲਾਵੇਗਾ।

ਭਗਵੰਤ ਮਾਨ ਨੇ ਦੀਵਾਲੀ ਦੇ ਮੌਕੇ ‘ਤੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦਾ ਸੱਦਾ ਵੀ ਦਿੱਤਾ ਤਾਂ ਜੋ ਲੋਕ ਰੌਸ਼ਨੀ ਦੇ ਇਸ ਤਿਉਹਾਰ ਨੂੰ ਪੂਰੀ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਸਕਣ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਜੇ ਕੋਈ ਅਜਿਹਾ ਹਾਦਸਾ ਵਾਪਰਦਾ ਹੈ ਤਾਂ ਜਾਨੀ-ਮਾਲੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਉਪਰਾਲੇ ਕੀਤੇ ਜਾਣ।

 

Leave a Reply

Your email address will not be published.