ਦੀਵਾਲੀ ਮੌਕੇ 10 ਲੱਖ ਲੋਕਾਂ ਨੂੰ ਮਿਲੇਗੀ ਨੌਕਰੀ, ਉਮੀਦਵਾਰਾਂ ਨੂੰ ਸੌਂਪੇ ਜਾਣਗੇ ਨਿਯੁਕਤੀ ਪੱਤਰ

 ਦੀਵਾਲੀ ਮੌਕੇ 10 ਲੱਖ ਲੋਕਾਂ ਨੂੰ ਮਿਲੇਗੀ ਨੌਕਰੀ, ਉਮੀਦਵਾਰਾਂ ਨੂੰ ਸੌਂਪੇ ਜਾਣਗੇ ਨਿਯੁਕਤੀ ਪੱਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 10 ਲੱਖ ਲੋਕਾਂ ਦੀ ਭਰਤੀ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਹ 22 ਅਕਤੂਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 10 ਲੱਖ ਲੋਕਾਂ ਦੀ ਭਰਤੀ ਲਈ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕਰਨਗੇ ਤੇ ਸਮਾਰੋਹ ਦੌਰਾਨ 75,000 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

Think about undertrials sympathetically: PM Modi at law ministers'  conference | Latest News India - Hindustan Times

ਪੀਐਮ ਮੋਦੀ ਦਫ਼ਤਰ ਨੇ ਦੱਸਿਆ ਕਿ ਨੌਜਵਾਨਾਂ ਇਸ ਸਾਲ ਜੂਨ ਵਿੱਚ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਮੰਤਰਾਲਿਆਂ ਨੂੰ ਅਗਲੇ ਡੇਢ ਸਾਲ ਵਿੱਚ 10 ਲੱਖ ਲੋਕਾਂ ਦੀ ਭਰਤੀ ਕਰਨ ਲਈ ਕਿਹਾ ਸੀ।  ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ’ਚ ਖਾਲੀ ਪਏ ਅਹੁਦਿਆਂ ਦੀ ਸਮੀਖਿਆ ਕਰਨ ਮਗਰੋਂ ਮੋਦੀ ਵੱਲੋਂ ਨਿਰਦੇਸ਼ ਜਾਰੀ ਹੋਏ ਹਨ।

ਦੇਸ਼ ਭਰ ’ਚੋਂ ਭਰਤੀ ਕੀਤੇ ਗਏ ਨੌਜਵਾਨਾਂ ਨੂੰ ਕੇਂਦਰ ਸਰਕਾਰ ਦੇ 38 ਮੰਤਰਾਲਿਆਂ ਜਾਂ ਵਿਭਾਗਾਂ ’ਚ ਗਰੁੱਪ ਏ ਤੇ ਬੀ (ਗਜ਼ਟਿਡ), ਗਰੁੱਪ ਬੀ (ਨਾਨ ਗਜ਼ਟਿਡ) ਤੇ ਗਰੁੱਪ ਸੀ ’ਚ ਵੱਖ ਵੱਖ ਅਹੁਦਿਆਂ ’ਤੇ ਤਾਇਨਾਤ ਕੀਤਾ ਜਾਵੇਗਾ। ਜਿਹੜੇ ਅਹੁਦਿਆਂ ’ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ, ਉਨ੍ਹਾਂ ’ਚ ਕੇਂਦਰੀ ਹਥਿਆਰਬੰਦ ਬਲ ’ਚ ਸਬ-ਇੰਸਪੈਕਟਰ, ਕਾਂਸਟੇਬਲ, ਐਲਡੀਸੀ, ਸਟੈਨੋ, ਪੀਏ, ਇਨਕਮ ਟੈਕਸ ਇੰਸਪੈਕਟਰ ਤੇ ਐਮਟੀਐਸ ਆਦਿ ਸ਼ਾਮਲ ਹਨ।

 

Leave a Reply

Your email address will not be published.