ਦੁਖਦਾਈ ਖ਼ਬਰ: ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਹਸਪਤਾਲ ’ਚ ਲਏ ਆਖਰੀ ਸਾਹ!

 ਦੁਖਦਾਈ ਖ਼ਬਰ: ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਹਸਪਤਾਲ ’ਚ ਲਏ ਆਖਰੀ ਸਾਹ!

ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀਐਮਸੀ ਲੁਧਿਆਣਾ ਵਿਖੇ ਜੇਰੇ ਇਲਾਜ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਰਸ਼ਨ ਸਿੰਘ ਵਲੋਂ ਜ਼ਹਿਰ ਖਾਣ ਦੇ ਚਰਚੇ ਸਨ, ਜਿਨਾਂ ਨੂੰ ਵਿਧਾਇਕ ਵਲੋਂ ਨਕਾਰ ਦਿੱਤਾ ਗਿਆ ਸੀ।  ਪਹਿਲਾਂ ਵਿਧਾਇਕ ਦੇ ਪਿਤਾ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਡੀ.ਐੱਮ.ਸੀ. ਵਿਖੇ ਲਿਜਾਇਆ ਗਿਆ ਸੀ।

From Amritsar's 'Padwoman' to Mobile Repair Shop Owner: Meet AAP's 'Giant Killers' in Punjab

ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਲਾਭ ਸਿੰਘ ਉਗੋਕੇ ਦੇ ਪਿਤਾ ਨੂੰ 22 ਸਤੰਬਰ ਨੂੰ ਡੀਐਮਸੀ ਲੁਧਿਆਣਾ ਵਿਖੇ ਦਾਖਲ ਕੀਤਾ ਗਿਆ ਸੀ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਸ ਸਬੰਧੀ ਪੰਜ ਦਿਨਾਂ ਬਾਅਦ ਉਹਨਾਂ ਦੀ ਮੌਤ ਹੋ ਗਈ, ਇਸ ਘਟਨਾ ਨਾਲ ਪੂਰੇ ਉਗੋਕੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪਿਤਾ ਦੇ ਦਾਖਲ ਹੋਣ ਤੋਂ ਬਾਅਦ ਲਾਭ ਸਿੰਘ ਉਗੋਕੇ ਵੱਲੋਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਦੇ ਪਿਤਾ ਨੂੰ ਹਾਰਟ ਬੀਟ ਕਾਫੀ ਘੱਟ ਹੋਣ ਉਤੇ ਡੀਐਮਸੀ ਦਾਖਲ ਕਰਵਾਇਆ ਗਿਆ।

 

 

Leave a Reply

Your email address will not be published.