News

ਦੁਬਾਰਾ ਫਿਰ ਖੇਤੀ ਕਾਨੂੰਨਾਂ ਦੇ ਹੱਕ ‘ਚ ਡਟੇ ਹੰਸ ਰਾਜ ਹੰਸ

ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਹੁਣ ਇਕੱਲੇ ਪੰਜਾਬ ਵਿੱਚ ਹੀ ਨਹੀਂ ਸਗੋਂ ਹੋਰਨਾਂ ਸੂਬਿਆਂ ਦੇ ਲੋਕਾਂ ਨੇ ਵੀ ਅਪਣੀ ਆਵਾਜ਼ ਬੁਲੰਦ ਕੀਤੀ ਹੈ। ਪਰ ਭਾਜਪਾ ਦੇ ਕੁਝ ਲੀਡਰ ਅਜੇ ਵੀ ਖੇਤੀ ਕਾਨੂੰਨਾਂ ਦੀ ਹਿਮਾਇਤ ਕਰ ਰਹੇ ਹਨ। ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦਾ ਪੰਜਾਬ ਵਿੱਚ ਕਿਸਾਨਾਂ ਨੇ ਜਬਰਦਸਤ ਵਿਰੋਧ ਕੀਤਾ ਸੀ।

ਹੁਣ ਉਹ ਪੰਜਾਬ ਦੀ ਬਜਾਏ ਦਿੱਲੀ ਜਾ ਕੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫ਼ਾਇਦੇ ਸਮਝਾ ਰਹੇ ਹਨ। ਉਹਨਾਂ ਨੇ ਐਤਵਾਰ ਨੂੰ ਅਪਣੇ ਸੰਸਦੀ ਹਲਕੇ ਉੱਤਰ-ਪੱਛਮੀ ਦਿੱਲੀ ਦੇ ਹਰਿਆਣਾ ਦੀਆਂ ਸਰਹੱਦਾਂ ਨਾਲ ਲਗਦੇ ਪਿੰਡਾਂ ਦਾ ਦੌਰਾ ਕੀਤਾ ਸੀ। ਹੰਸ ਰਾਜ ਦੇ ਸੰਸਦੀ ਹਲਕੇ ਵਿੱਚ ਸੌ ਦੇ ਕਰੀਬ ਪਿੰਡ ਪੈਂਦੇ ਹਨ।

ਹੰਸ ਰਾਜ ਨੇ ਨਰੇਲਾ, ਬਵਾਨਾ ਤੇ ਮੁੰਡਕਾ ਆਦਿ ਸਮੇਤ ਹੋਰਨਾਂ ਪਿੰਡਾਂ ਵਿੱਚ ਜਾ ਕੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਲਿਖੇ ਪੱਤਰ ਦੀਆਂ ਕਾਪੀਆਂ ਵੀ ਵੰਡੀਆਂ।

ਪਿੰਡਾਂ ਦੀ ਫੇਰੀ ਦੌਰਾਨ ਲੋਕਾਂ ਨੂੰ ਮੁਖਾਤਬ ਹੁੰਦਿਆਂ ਹੰਸ ਨੇ ਕਿਹਾ, ‘ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਤੋਮਰ ਦੇ ਇਸ ਪੱਤਰ ਨੂੰ ਪੜ੍ਹਨ ਤਾਂ ਕਿ ਉਨ੍ਹਾਂ ਨੂੰ ਇਹ ਸਮਝ ਆ ਜਾਵੇ ਕਿ ਨਵੇਂ ਕਿਸਾਨ ਕਾਨੂੰਨ ਉਨ੍ਹਾਂ ਲਈ ਕਿਵੇਂ ‘ਲਾਹੇਵੰਦ’ ਹਨ ਤੇ ਕਿਵੇਂ ਕੁਝ ਲੋਕ ਮੌਜੂਦਾ ਹਾਲਾਤ ਦਾ ਲਾਹਾ ਲੈਂਦਿਆਂ ਉਨ੍ਹਾਂ ’ਚ ਘਬਰਾਹਟ ਪੈਦਾ ਕਰ ਰਹੇ ਹਨ।’

ਉਨ੍ਹਾਂ ਕਿਹਾ, ‘ਮੈਨੂੰ ਯਕੀਨ ਹੈ ਕਿ ਕਿਸਾਨ ਜਦੋਂ ਇਨ੍ਹਾਂ ਪਰਚਿਆਂ ਨੂੰ ਪੜ੍ਹਨਗੇ ਤਾਂ ਯਕੀਨੀ ਤੌਰ ’ਤੇ ਸਕਾਰਾਤਮਕ ਮਾਹੌਲ ਬਣੇਗਾ।’ ਉਧਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜਦ ਤੱਕ ਨਵੇਂ ਪਾਸ ਕੀਤੇ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤਕ ਉਹਨਾਂ ਦੇ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਦੌਰਾਨ ਹਜ਼ਾਰਾਂ ਕਿਸਾਨਾਂ ਦੀ ਅਗਵਾਈ ਕਰਦੇ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕੀ ਉਹ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ‘ਮਨ ਕੀ ਬਾਤ’ ਦਾ ਵਿਰੋਧ ਕੌਮੀ ਪੱਧਰ ਤੇ ਕਰਨਗੇ।

ਉਨ੍ਹਾਂ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੇ ਪ੍ਰਸਾਰਣ ਵੇਲੇ ਕਿਸਾਨ ਖਾਲੀ ਥਾਲੀਆਂ ਖੜਕਾਉਣਗੇ। ਇਹ ਕਦਮ ਉਸੇ ਤਰਜ਼ ਤੇ ਪੁੱਟਿਆ ਗਿਆ ਹੈ ਜਿਸ ਤਰ੍ਹਾਂ ਕੋਵਿਡ ਦੌਰਾਨ ਡਕਾਟਰਾਂ ਤੇ ਹੋਰ ਕੋਰੋਨਾ ਯੋਧਿਆਂ ਦੀ ਇੱਕਮੁੱਠਤਾ ਪ੍ਰਗਟਾਉਣ ਲਈ ਕੀਤਾ ਗਿਆ ਸੀ।

Click to comment

Leave a Reply

Your email address will not be published. Required fields are marked *

Most Popular

To Top