ਦੁਖ਼ਦਾਈ ਖ਼ਬਰ: ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਨੇ ਦੁਨੀਆ ਨੂੰ ਕਿਹਾ ਅਲਵਿਦਾ

 ਦੁਖ਼ਦਾਈ ਖ਼ਬਰ: ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਨੇ ਦੁਨੀਆ ਨੂੰ ਕਿਹਾ ਅਲਵਿਦਾ

ਮਸ਼ਹੂਰ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ ’ਚ ਦਿਹਾਂਤ ਹੋ ਗਿਆ। ਦਲਜੀਤ ਕੌਰ ਨੇ ਕਦੇ ਪੰਜਾਬੀ ਫ਼ਿਲਮ ਇੰਡਸਟਰੀ ’ਤੇ ਰਾਜ ਕੀਤਾ ਸੀ। ਉਸਨੇ ਕਈ ਮਸ਼ਹੂਰ ਹਿੰਦੀ ਫ਼ਿਲਮਾਂ ਵਿਚ ਵੀ ਕੰਮ ਕੀਤਾ। 69 ਸਾਲਾਂ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

Daljeet Kaur Punjabi Actress Biography | Family | Photos | Movies | Child

ਮਕਬੂਲ ਅਦਾਕਾਰਾ ਦਲਜੀਤ ਕੌਰ ਦੇ ਦਿਹਾਂਤ ਨਾਲ ਫ਼ਿਲਮ ਜਗਤ ਵਿਚ ਸੋਗ ਦੀ ਲਹਿਰ ਹੈ। ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਦਲਜੀਤ ਕੌਰ, ਦਿੱਲੀ ਤੋਂ ਇੱਕ ਲੇਡੀ ਸ਼੍ਰੀ ਰਾਮ ਕਾਲਜ ਦੀ ਗ੍ਰੈਜੂਏਟ, ਨੇ ਪੁਣੇ ਫਿਲਮ ਇੰਸਟੀਚਿਊਟ ਵਿੱਚ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੀ ਪਹਿਲੀ ਫਿਲਮ ਦਾਜ 1976 ਵਿੱਚ ਰਿਲੀਜ਼ ਹੋਈ ਸੀ।

ਉਸਨੇ ਸੁਪਰਹਿੱਟ ਪੰਜਾਬੀ ਫਿਲਮਾਂ ਪੁੱਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਹੀਰੋਇਨ ਦੀ ਮੁੱਖ ਭੂਮਿਕਾ ਨਿਭਾਈ। ਆਪਣੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਉਸਨੇ ਫਿਲਮਾਂ ਵਿੱਚ ਕੰਮ ਕਰਨਾ ਬੰਦ ਕਰ ਦਿੱਤਾ ਸੀ।

ਦਲਜੀਤ ਕੌਰ ਕਬੱਡੀ ਅਤੇ ਹਾਕੀ ਦੀ ਕੌਮੀ ਖਿਡਾਰਨ ਵੀ ਸੀ। ਉਹ ਪਿਛਲੇ ਕੁਝ ਸਾਲਾਂ ਤੋਂ ਗੰਭੀਰ ਮਾਨਸਿਕ ਰੋਗ ਤੋਂ ਪੀੜਤ ਸੀ। ਇਸ ਕਾਰਨ ਉਹ ਮੁੰਬਈ ਤੋਂ ਲੁਧਿਆਣਾ ਆ ਗਈ ਅਤੇ ਕਸਬਾ ਗੁਰੂਸਰ ਸੁਧਾਰ ਬਾਜ਼ਾਰ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਰਹਿਣ ਲੱਗੀ। ਉਸ ਨੂੰ ਆਪਣੇ ਪਿਛਲੇ ਜੀਵਨ ਬਾਰੇ ਕੁਝ ਵੀ ਯਾਦ ਨਹੀਂ ਸੀ।

Leave a Reply

Your email address will not be published.