ਦੁੱਧ ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ, ਇਸ ਦਿਨ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ   

 ਦੁੱਧ ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ, ਇਸ ਦਿਨ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ   

ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਦੇ ਮੱਦੇਨਜ਼ਰ ਵੇਰਕਾਂ ਨੇ ਇੱਕ ਵਾਰ ਫਿਰ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਵੇਰਕਾ ਨੇ ਇੱਕ ਕਿੱਲੋ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧੇ ਕਿੱਲੋ ਦੇ ਪੈਕੇਟ ਵਿੱਚ ਇੱਕ ਰੁਪਏ ਦਾ ਵਾਧਆ ਕੀਤਾ ਗਿਆ ਹੈ। ਦੁੱਧ ਦੀਆਂ ਕੀਮਤਾਂ 16 ਅਕਤੂਬਰ ਤੋਂ ਲਾਗੂ ਹੋਣਗੀਆਂ।

Health benefits of milk: What is the difference between hot and cold milk?  | HealthShots

ਵੇਰਕਾ ਨੇ 4 ਮਹੀਨਿਆਂ ਵਿੱਚ 2 ਵਾਰ ਦੁੱਧ ਦੀਆਂ ਕੀਮਤਾਂ ਵਧਾਈਆਂ ਹਨ, ਇਸ ਦਾ ਕਾਰਨ ਚਾਰਾ ਅਤੇ ਹੋਰ ਚੀਜ਼ਾਂ ਬਹੁਤ ਮਹਿੰਗੀਆਂ ਹੋਣਾ ਦੱਸਿਆ ਗਿਆ ਹੈ। ਅਜਿਹੇ ਵਿੱਚ ਦੁੱਧ ਦੇ ਰੇਟ ਵਧਣ ਨਾਲਲ ਰਸੋਈ ਦਾ ਬਜਟ ਹਿੱਲ ਜਾਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਮੂਲ ਅਤੇ ਮਦਰ ਡੇਅਰੀ ਤੋਂ ਬਾਅਦ ਵੇਰਕਾ ਨੇ ਦੁੱਧ ਦੀ ਕੀਮਤ ਵਧਾ ਦਿੱਤੀ ਸੀ।

ਵੇਰਕਾ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਅਮੂਲ ਡੇਅਰੀ ਅਤੇ ਮਦਰ ਡੇਅਰੀ ਨੇ 17 ਅਗਸਤ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਨਾਲ ਘਰ ਦਾ ਬਜਟ ਵੀ ਪ੍ਰਭਾਵਿਤ ਹੋਇਆ ਹੈ। ਇਸ ਸਾਲ ਮਾਰਚ ਮਹੀਨੇ ਵਿੱਚ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਦਾ ਵਾਧਾ ਕੀਤਾ ਗਿਆ ਸੀ।

Leave a Reply

Your email address will not be published.