ਦੁੱਧ ਨਾਲ ਸ਼ਕਰਕੰਦੀ ਖਾਣੀ ਚਾਹੀਦੀ ਹੈ ਜਾਂ ਨਹੀਂ, ਪੜ੍ਹੋ ਇਹ ਖ਼ਬਰ

ਬਹੁਤ ਸਾਰੇ ਲੋਕ ਸਰਦੀ ਦੇ ਮੌਸਮ ਵਿੱਚ ਲੋਕ ਸ਼ਕਰਕੰਦੀ ਖਾਂਦੇ ਹਨ। ਇਹ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਵਿੱਚ ਕੁਝ ਅਜਿਹੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਕਿ ਤੁਹਾਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਕਈ ਲੋਕ ਇਸ ਨੂੰ ਦੁੱਧ ਨਾਲ ਖਾਣਾ ਵੀ ਪਸੰਦ ਕਰਦੇ ਹਨ, ਉਹ ਸਰਦੀਆਂ ਦੇ ਮੌਸਮ ਵਿੱਚ ਗਰਮ ਦੁੱਧ ਅਤੇ ਸ਼ਕਰਕੰਦੀ ਦਾ ਆਨੰਦ ਲੈਂਦੇ ਹਨ।
ਪਰ ਕਈ ਲੋਕਾਂ ਦੇ ਮਨ ਵਿੱਚ ਸਵਾਲ ਹੁੰਦਾ ਹੈ ਕਿ ਕੀ ਦੁੱਧ ਨਾਲ ਸ਼ਕਰਕੰਦੀ ਖਾਣ ਨਾਲ ਸਿਹਤ ਨੂੰ ਕੋਈ ਨੁਕਸਾਨ ਤਾਂ ਨਹੀਂ ਹੋ ਰਿਹਾ? ਅਸੀਂ ਤੁਹਾਨੂੰ ਦੱਸਾਂਗੇ ਕਿ ਦੁੱਧ ਤੇ ਨਾਲ ਕਿਹੜੀਆਂ ਚੀਜ਼ਾਂ ਖਾਣੀਆਂ ਚਾਹੀਦੀਆਂ ਹਨ। ਸ਼ਕਰਕੰਦੀ ਅਤੇ ਦੁੱਧ ਇਕੱਠੇ ਖਾਣ ਨਾਲ ਸਿਹਤ ਨੂੰ ਕੋਈ ਨੁਕਸਾਨ ਨਹੀਂ ਹੁੰਦਾ। ਦੁੱਧ ਅਤੇ ਸ਼ਕਰਕੰਦੀ ਦੋਵੇਂ ਹੀ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ।
ਜਦੋਂ ਦੁੱਧ ਨਾਲ ਸ਼ਕਰਕੰਦੀ ਨੂੰ ਖਾਧਾ ਜਾਂਦਾ ਹੈ ਤਾਂ ਸਰੀਰ ਨੂੰ ਲੋੜੀਂਦੇ ਕਾਰਬੋਹਾਈਡਰੇਟ ਅਤੇ ਹੋਰ ਪੌਸ਼ਟਿਕ ਤੱਤਾਂ ਦੀ ਮਾਤਰਾ ਵਧ ਜਾਂਦੀ ਹੈ ਅਤੇ ਇਹ ਵਧੇਰੇ ਲਾਭਕਾਰੀ ਬਣ ਜਾਂਦੇ ਹਨ। ਇਸ ਨਾਲ ਜ਼ੁਕਾਮ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
ਇਸ ਵਿੱਚ ਪੋਟਾਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਕੈਲਸ਼ੀਅਮ ਮੌਜੂਦ ਹੁੰਦਾ ਹੈ। ਇਹ ਸਾਰੇ ਪੋਸ਼ਕ ਤੱਤ ਸਰੀਰ ਲਈ ਜ਼ਰੂਰੀ ਹਨ। ਸਰਦੀਆਂ ਵਿੱਚ ਲੋਕ ਜ਼ਿਆਦਾ ਉਬਾਲੇ ਹੋਏ ਸ਼ਕਰਕੰਦੀ ਖਾਂਦੇ ਹਨ। ਇਸ ਤੋਂ ਇਲਾਵਾ ਇਹ ਦਿਲ ਨੂੰ ਵੀ ਸਿਹਤਮੰਦ ਰੱਖਦੀ ਹੈ।