News

ਦੇਰ ਰਾਤ ਮਨਜਿੰਦਰ ਸਿਰਸਾ ਨੂੰ ਯੂ. ਪੀ. ਪੁਲਿਸ ਨੇ ਕੀਤਾ ਗ੍ਰਿਫਤਾਰ, ਪੁਲਿਸ ‘ਤੇ ਧੱਕੇਸ਼ਾਹੀ ਕਰਨ ਦੇ ਲਗਾਏ ਇਲਜ਼ਾਮ

ਇੱਕ ਪਾਸੇ ਕਿਸਾਨਾਂ ਵੱਲੋਂ ਦਿੱਲੀ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੂੰ ਦੇਰ ਰਾਤ ਯੂ. ਪੀ. ਪੁਲਸ ਨੇ ਪੀਲੀਭੀਤ ‘ਚ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਸਿਰਸਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖੁਦ ਸਾਂਝੀ ਕੀਤੀ ਹੈ।

ਇਸ ਲਾਈਵ ਵੀਡੀਓ ‘ਚ ਯੂ.ਪੀ. ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਲੈ ਜਾ ਰਹੀ ਹੈ। ਜਿਸ ਵਿੱਚ ਮਨਜਿੰਦਰ ਸਿਰਸਾ ਵੱਲੋਂ ਕਿਹਾ  ਜਾ ਰਿਹਾ ਹੈ ਕਿ ਪੁਲਿਸ ਵੱਲੋਂ ਉਹਨਾਂ ਨੂੰ ਬਿਨਾਂ ਕੋਈ ਕਾਰਨ ਦੱਸੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਜਿਸ ਤੋਂ ਕਰੀਬ ਇੱਕ ਘੰਟੇ ਬਾਅਦ ਹੀ ਪੁਲਿਸ ਨੇ ਮਨਜਿੰਦਰ ਸਿਰਸਾ ਨੂੰ ਛੱਡ ਦਿਤਾ।

ਮਨਜਿੰਦਰ ਸਿਰਸਾ ਨੇ ਕਿਹਾ ਕਿ ਜਦੋਂ ਉਹਨਾਂ ਵੱਲੋਂ ਉੱਤਰ ਪ੍ਰਦੇਸ਼ ਪਹੁੰਚ ਕੇ ਯੂਪੀ ਦੇ ਕਿਸਾਨਾਂ ਦਾ ਮਸਲਾ ਚੁੱਕਿਆ ਤਾਂ ਪੁਲਿਸ ਵੱਲੋਂ ਬਿਨਾਂ ਕਿਸੇ ਕਾਰਨ ਪੀਲੀਭੀਤ ‘ਚ ਗ੍ਰਿਫ਼ਤਾਰ ਕਰ ਲਿਆ। ਪੁਲਿਸ ਹਿਰਾਸਤ ‘ਚੋਂ ਬਾਹਰ ਆਉਣ ‘ਤੇ ਮਨਜਿੰਦਰ ਸਿਰਸਾ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਹਕੂਮਤ ਦੇ ਇਸ਼ਾਰੇ ਤੇ ਯੂਪੀ ਪੁਲਿਸ ਦੀ ਧੱਕੇਸ਼ਾਹੀ ਦਾ ਉਹਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।

ਦੱਸ ਦੇਈਏ ਕਿ ਸਿਰਸਾ ਬਿਲਾਸਪੁਰ, ਪੀਲੀਭੀਤ ‘ਚ ਕਿਸਾਨਾਂ ਦੀ ਮਦਦ ਲਈ ਕਮੇਟੀ ਦਾ ਵਫ਼ਦ ਲੈ ਕੇ ਗਏ ਸੀ। ਸਿਰਸਾ ਨੇ ਕਿਹਾ ਕਿ ਯੂ.ਪੀ. ਪੁਲਸ ਉਹਨਾਂ ਨੂੰ ਕਿਉਂ ਗ੍ਰਿਫਤਾਰ ਕਰ ਰਹੀ ਹੈ ਇਸ ਦੀ ਜਾਣਕਾਰੀ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਵੱਲੋਂ ਉੱਤਰ-ਪ੍ਰਦੇਸ਼ ਦੀ ਪੁਲਸ ਸ਼ਰੇਆਮ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਾਏ ਗਏ ਅਤੇ ਨਾਲ ਹੀ ਕਿਸਾਨੀ ਸ਼ੰਘਰਸ਼ ‘ਚ ਮੋਢੇ ਨਾਲ ਮੋਢਾ ਜੋੜ ਕੇ ਖੜਹੇ ਰਹਿਣ ਦੀ ਗੱਲ ਆਖੀ ਗਈ।

Click to comment

Leave a Reply

Your email address will not be published. Required fields are marked *

Most Popular

To Top