ਦੇਰ ਸ਼ਾਮ ਕਾਰ ਸਵਾਰ ਨੌਜਵਾਨਾਂ ’ਤੇ ਚੱਲੀਆਂ ਤਾਬੜਤੋੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

 ਦੇਰ ਸ਼ਾਮ ਕਾਰ ਸਵਾਰ ਨੌਜਵਾਨਾਂ ’ਤੇ ਚੱਲੀਆਂ ਤਾਬੜਤੋੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਲੁਧਿਆਣਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਦੇਰ ਰਾਤ ਇੱਕ ਵਿਅਕਤੀ ਵੱਲੋਂ ਆਪਣੇ ਸਾਥੀਆਂ ਸਮੇਤ ਕਿਸੇ ਪ੍ਰੋਗਰਾਮ ਤੋਂ ਘਰ ਵਾਪਿਸ ਜਾ ਰਹੇ ਨੌਜਵਾਨਾਂ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਨੌਜਵਾਨਾਂ ਨੇ ਆਪਣੀ ਜਾਨ ਬਚਾਉਣ ਲਈ ਕਾਰ ਨੂੰ ਭਜਾਇਆ।

ਗੋਲੀਆਂ ਚੱਲਣ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੇਰ ਰਾਤ ਮੁਲਜ਼ਮ ਵਿਸ਼ਾਲ ਗਿੱਲ ਨੇ ਆਪਣੇ ਸਾਥੀਆਂ ਸਮੇਤ ਉਸ ਦੇ ਦੋਸਤ ’ਤੇ ਗੋਲੀਆਂ ਚਲਾ ਦਿੱਤੀਆਂ। ਕਿਸੇ ਤਰ੍ਹਾਂ ਉਨ੍ਹਾਂ ਦੀ ਜਾਨ ਬਚ ਗਈ। ਉਹਨਾਂ ਇਲਜ਼ਾਮ ਲਾਏ ਕਿ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਾਣਕਾਰੀ ਮੁਤਾਬਕ ਐੱਸ.ਐੱਚ.ਓ. ਨੇ ਕਿਹਾ ਕਿ ਮੁਲਜ਼ਮਾਂ ਨੂੰ ਖੁਦ ਫੜ ਕੇ ਲੈ ਕੇ ਆਓ ਨਹੀਂ ਤਾਂ ਤੁਹਾਡ ’ਤੇ ਵੀ ਕੇਸ ਦਰਜ ਕੀਤਾ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਰਾਜਾ ਬਜ਼ਾਜ ’ਤੇ ਪਹਿਲਾਂ ਤੋਂ ਹੀ ਕਈ ਕੇਸ ਦਰਜ ਹਨ, ਜਿਸ ਵਿੱਚ ਵਿਸ਼ਾਲ ਗਿੱਲ ਨਾਲ ਉਨ੍ਹਾਂ ਦੀ ਆਪਣੀ ਪੁਰਾਣੀ ਰੰਜ਼ਿਸ ਵੀ ਰਹੀ ਹੈ। ਜਾਣਕਾਰੀ ਹਾਸਲ ਹੋਈ ਹੈ ਕਿ ਪੁਲਿਸ ਕਿਸੇ ਰਾਜਨੀਤਿਕ ਦਬਾਅ ਕਾਰਨ ਵਿਸ਼ਾਲ ਗਿੱਲ ਨੂੰ ਫੜਨ ਤੋਂ ਗੁਰੇਜ਼ ਕਰ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਦਾ ਨਾਤਾ ਕਿਸੇ ਲੀਡਰ ਨਾਲ ਹੋਣ ਕਾਰਨ ਉਸ ਤੇ ਕਾਰਵਾਈ ਨਹੀਂ ਕੀਤੀ ਜਾ ਰਹੀ।

Leave a Reply

Your email address will not be published.