ਦੇਸ਼ ਦੇ ਇਹਨਾਂ ਜ਼ਿਲ੍ਹਿਆਂ ’ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

 ਦੇਸ਼ ਦੇ ਇਹਨਾਂ ਜ਼ਿਲ੍ਹਿਆਂ ’ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਦੇਸ਼ ਦੇ 5 ਸੂਬਿਆਂ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ,  ਬਠਿੰਡਾ, ਬਰਨਾਲਾ ਅਤੇ ਮਾਨਸਾ ‘ਚ ਮੌਸਮ ਖੁਸ਼ਕ ਰਹੇਗਾ, ਜਦਕਿ ਸੂਬੇ ਦੇ ਹੋਰ ਜ਼ਿਲ੍ਹਿਆਂ ‘ਚ ਹਲਕੀ ਅਤੇ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

weather in north India : Latest news and update on weather in north India

ਇਸ ਸੰਬੰਧੀ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ। ਇਸ ਦੇ ਨਾਲ ਹੀ ਭਾਰੀ ਮੀਂਹ ਦੇ ਕਹਿਰ ਨਾਲ ਉੱਤਰ ਪ੍ਰਦੇਸ਼ ‘ਚ 15 ਲੋਕਾਂ ਦੀ ਮੌਤ ਹੋ ਗਈ ਹੈ। ਲਖਨਊ ‘ਚ ਭਾਰੀ ਮੀਂਹ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਕਾਨਪੁਰ ‘ਚ ਡੁੱਬਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਇੱਥੇ ਹੀ ਉਨਾਵ ਵਿੱਚ ਇੱਕ ਮਕਾਨ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ ਵੀ ਭਾਰੀ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ।

ਨਾਸਿਕ ‘ਚ ਗੋਦਾਵਰੀ ਵਿੱਚ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਕੰਢਿਆਂ ’ਤੇ ਬਣੇ ਮੰਦਿਰ ਪਾਣੀ ਵਿੱਚ ਡੁੱਬ ਗਏ ਹਨ। ਭਾਰੀ ਮੀਂਹ ਕਾਰਨ 10 ਡੈਮ ਪਾਣੀ ਵਿਚ ਡੁੱਬ ਗਏ ਹਨ। ਮੌਸਮ ਵਿਭਾਗ ਨੇ ਪੰਜ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਉੱਤਰ ਪ੍ਰਦੇਸ਼ ਵਿੱਚ ਮੀਂਹ ਕਾਰਨ ਲਖਨਊ-ਕਾਨਪੁਰ-ਝਾਂਸੀ ਵਿੱਚ ਪਿਛਲੇ 72 ਘੰਟਿਆਂ ਤੋਂ ਸਕੂਲ ਬੰਦ ਹਨ।

ਲਖਨਊ ਦੇ VIP ਇਲਾਕੀਆਂ ਦੀ ਸੜਕਾਂ ਤੇ ਵੀ ਦੋ ਫੁੱਟ ਪਾਣੀ ਭਰ ਗਿਆ ਹੈ। ਮੱਧ ਪ੍ਰਦੇਸ਼ ਵਿੱਚ ਕੁਝ ਦਿਨ੍ਹਾਂ ਤੋਂ ਮੀਂਹ ਨੇ ਹਾਲਾਤ ਵਿਗਾੜ ਦਿੱਤੇ ਹਨ। ਮੌਸਮ ਵਿਭਾਗ ਅਨੁਸਾਰ ਪਿਛਲੇ 50 ਸਾਲਾਂ ਵਿੱਚ ਸਭ ਤੋਂ ਜ਼ਿਆਦਾ ਮੀਂਹ ਪਿਆ ਹੈ। ਉਜੈਨ ‘ਚ 24 ਘੰਟਿਆਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸਕੂਲ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

Leave a Reply

Your email address will not be published.