ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › Uncategorized
Uncategorized

ਦੇਸ਼ ਭਰ ਵਿੱਚ ਅੱਜ 4 ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ

ਪੰਜਾਬੀ ਲੋਕ · 18 February 2021
ਮੂਲ ਤਸਵੀਰ ਉਪਲਬਧ ਨਹੀਂ

ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਅੱਜ ਪੰਜਾਬ ਅਤੇ ਦੇਸ਼ ਵਿੱਚ ਰੇਲਾਂ ਰੋਕਣਗੀਆਂ। 12 ਵਜੇ ਦੁਪਹਿਰ ਤੋਂ ਸ਼ਾਮ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਨੂੰ ਦੇਖਦੇ ਹੋਏ ਰੇਲਵੇ ਨੇ ਉੱਤਰ ਪ੍ਰਦੇਸ਼, ਹਰਿਆਣਾ,ਪੰਜਾਬ ਅਤੇ ਪੱਛਮੀ ਬੰਗਾਲ ਨੂੰ ਮੁੱਖ ਰੂਪ ਵਿੱਚ ਧਿਆਨ ਵਿੱਚ ਰੱਖਿਆ ਹੈ।ਇਸ ਨੂੰ ਦੇਖਦਿਆਂ ਸਾਰੇ ਦੇਸ਼ ਵਿੱਚ ਰੇਲਵੇ ਸੁਰੱਖਿਆ ਵਿਸ਼ੇਸ਼ ਬਲ ਦੀਆਂ ਵੀਹ ਤੋਂ ਵੱਧ ਕੰਪਨੀਆਂ ਸੁਰੱਖਿਆ ਲਈ ਤਾਇਨਾਤ ਕੀਤੀਆਂ ਹਨ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ