ਦੇਸ਼ਭਰ ’ਚ ਕਿਸਾਨਾਂ ਵੱਲੋਂ ਚੱਕਾ-ਜਾਮ, ਮੰਡੀ ਹਾਊਸ, ਆਈਟੀਓ ਅਤੇ ਦਿੱਲੀ ਗੇਟ ਮੈਟਰੋ ਸਟੇਸ਼ਨ ਦੇ ਦਰਵਾਜ਼ੇ ਬੰਦ

ਕਿਸਾਨਾਂ ਦੇ ਚੱਕਾ ਜਾਮ ਦੇ ਮੱਦੇਨਜ਼ਰ ਦਿੱਲੀ ਬਾਰਡਰ ’ਤੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਦੇ ਬਾਅਦ ਪੁਲਿਸ ਬਿਲਕੁੱਲ ਵੀ ਢਿੱਲ ਵਰਤਣ ਦੇ ਮੂਡ ਵਿੱਚ ਨਹੀਂ ਹੈ। ਦਿੱਲੀ ਦੀਆਂ ਤਿੰਨ ਹੱਦਾਂ-ਸਿੰਘੂ ਬਾਰਡਰ, ਟਿਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ, ਟਿਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ ਜਿੱਥੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਨੇ ਕਈ ਲੇਅਰ ਦੀ ਸੁਰੱਖਿਆ ਵਿਵਸਥਾ ਕੀਤੀ ਹੋਈ ਹੈ। ਕਿਸਾਨ ਸੰਗਠਨਾਂ ਦਾ ਚੱਕਾ ਜਾਮ ਦੁਪਹਿਰ 12 ਵਜੇ ਤੋਂ 3 ਵਜੇ ਤਕ ਚਲੇਗਾ।

ਦਿੱਲੀ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਵੀ ਚੱਕਾ ਜਾਮ ਨਹੀਂ ਹੋਵੇਗਾ। ਕਿਸਾਨ ਦਿੱਲੀ, ਉਤਰ ਪ੍ਰਦੇਸ਼ ਅਤੇ ਉੱਤਰਾਖੰਡ ਨੂੰ ਛੱਡ ਕੇ ਅੰਨਦਾਤਾ ਸ਼ਨੀਵਾਰ ਨੂੰ ਬਾਕੀ ਸਮੁੱਚੇ ਭਾਰਤ ਵਿੱਚ ਰਾਜਮਾਰਗਾਂ ਨੂੰ ਜਾਮ ਕਰਨਗੇ। ਕਿਸਾਨਾਂ ਨੇ ਅੱਜ ਦੇ ਚੱਕਾ ਜਾਮ ਨੂੰ ਲੈ ਕੇ ਦਿੱਲੀ ਪੁਲਿਸ ਹਾਈਅਲਰਟ ’ਤੇ ਹੈ। ਸੜਕਾਂ ’ਤੇ ਥਾਂ-ਥਾਂ ਸੁਰੱਖਿਆ ਵਧਾਈ ਗਈ ਹੈ। ਦਿੱਲੀ ਵਿੱਚ ਕਿਸਾਨਾਂ ਦੇ ਚੱਕਾ ਜਾਮ ਨਹੀਂ ਕਰਨ ਦੇ ਐਲਾਨ ਦੇ ਬਾਵਜੂਦ ਦਿੱਲੀ ਦੇ ਸਾਰੇ ਬਾਰਡਰਾ ’ਤੇ ਵੀ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਸੁਰੱਖਿਆ ਵਿਵਸਥਾ ਕੀਤੀ ਗਈ ਹੈ।
ਕਿਸਾਨਾਂ ਦੇ ਚੱਕਾ ਜਾਮ ਦੇ ਮੱਦੇਨਜ਼ਰ ਮੰਡੀ ਹਾਊਸ, ਆਈਟੀਓ ਅਤੇ ਦਿੱਲੀ ਗੇਟ ਮੈਟਰੋ ਸਟੇਸ਼ਨ ਦੇ ਦਾਖਲ ਅਤੇ ਨਿਕਾਸ ਦੁਆਰ ਨੂੰ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। 6 ਫਰਵਰੀ ਨੂੰ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਕਿਸਾਨਾਂ ਦਾ ਚੱਕਾ-ਜਾਮ ਨਹੀਂ ਹੋਵੇਗਾ। ਗਾਜ਼ੀਪੁਰ ਬਾਰਡਰ ’ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਬਲਬੀਰ ਸਿੰਘ ਰਾਜੇਵਾਲ ਦੀ ਬੈਠਕ ਤੋਂ ਬਾਅਦ ਸ਼ੁੱਕਰਵਾਰ ਨੂੰ ਇਹ ਫ਼ੈਸਲਾ ਲਿਆ ਗਿਆ।
