News

ਦੇਸ਼ ਦੇ ਕਈ ਜ਼ਿਲ੍ਹਿਆਂ ਪੈ ਸਕਦਾ ਹੈ ਮੀਂਹ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਪੰਜਾਬ ਚ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਬੀਤੇ ਦਿਨਾਂ ਵਿੱਚ ਪੰਜਾਬ ਦੇ ਕਈ ਹਿੱਸਿਆਂ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਸੀ। ਪਰ ਹੁਣ ਫਿਰ ਤੇਜ਼ ਧੁੱਪ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਮਈ ਦੇ ਪਹਿਲੇ ਹਫ਼ਤੇ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Rain sweeps North India today, clearance tomorrow with a sharp drop in  temperature later | Skymet Weather Services

ਇਸ ਦੌਰਾਨ, ਦਿੱਲੀ ਰਾਜਸਥਾਨ ਅਤੇ ਹਰਿਆਣਾ ਵਿੱਚ ਤੂਫ਼ਾਨ ਦੇ ਨਾਲ ਨਾਲ ਤੇਜ਼ ਮੀਂਹ ਪੈ ਸਕਦਾ ਹੈ। ਪੱਛਮੀ ਗੜਬੜੀ ਅਤੇ ਚੱਕਰਵਾਤ ਦਬਾਅ ਕਾਰਨ ਅਜਿਹਾ ਹੋ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰ ਪ੍ਰਦੇਸ਼ ਵਿੱਚ 1 ਤੋਂ 3 ਮਈ ਤੱਕ ਵੱਖ-ਵੱਖ ਥਾਵਾਂ ’ਤੇ ਤੇਜ਼ ਹਨੇਰੀ ਹੋਣ ਦੀ ਸੰਭਾਵਨਾ ਹੈ।

ਪੱਛਮੀ ਗੜਬੜੀ ਕਾਰਨ ਸੂਬੇ ਦਾ ਮੌਸਮ ਬਦਲ ਜਾਵੇਗਾ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਅਤੇ ਮੀਂਹ ਪਵੇਗਾ। ਇਸ ਤੋਂ ਇਲਾਵਾ ਛੱਤੀਸਗੜ੍ਹ, ਮਹਾਰਾਸ਼ਟਰ, ਤੇਲੰਗਾਨਾ ਅਤੇ ਝਾਰਖੰਡ ਸਮੇਤ ਪੂਰਬੀ ਭਾਰਤ ਦੇ ਕੁੱਝ ਹਿੱਸਿਆਂ ਵਿੱਚ ਵੀ ਭਾਰੀ ਵਰਖਾ ਹੋ ਸਕਦੀ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਤੂਫ਼ਾਨ ਅਤੇ ਗੜੇਮਾਰੀ ਕਰ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

Click to comment

Leave a Reply

Your email address will not be published. Required fields are marked *

Most Popular

To Top