News

ਦੋਵੇਂ ਰਵਾਇਤੀ ਪਾਰਟੀਆਂ ਨੂੰ ਪਛਾੜ ਕੇ ‘ਆਪ’ ਬਣਾਵੇਗੀ ਅਪਣੀ ਸਰਕਾਰ: ਭਗਵੰਤ ਮਾਨ

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ। ਉਹਨਾਂ ਵੱਲੋਂ ਪੰਜਾਬ ਦੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੋਵੇਂ ਰਵਾਇਤੀ ਪਾਰਟੀਆਂ ਨੂੰ ਪਛਾੜ ਕੇ ਆਪਣੀ ਸਰਕਾਰ ਬਣਾਵੇਗੀ।

Sukhbir Singh Badal unanimously re-elected SAD chief - The Hindu

ਇਸ ਦੌਰਾਨ ਮਾਨ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਸਣੇ ਅਕਾਲੀ ਦਲ ‘ਤੇ ਖੂਬ ਸ਼ਬਦੀ ਹਮਲੇ ਕੀਤੇ ਗਏ। ਇਸ ਦੌਰਾਨ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜੋ ਵੀ ਉਹਨਾਂ ਨੂੰ ਜ਼ਿੰਮੇਵਾਰੀ ਸੌਂਪੀ ਜਾਵੇਗੀ ਉਸ ਨੂੰ ਬਾਖੂਬੀ ਨਿਭਾਇਆ ਜਾਵੇਗਾ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਫਿਲਹਾਲ ਉਹਨਾਂ ਨੂੰ ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਕਿਸ ਹਲਕੇ ਤੋਂ ਚੋਣ ਲੜਣਗੇ।

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਮਾਈਨਿੰਗ ਵਾਲੀ ਜਗ੍ਹਾ ਰੇਡ ਮਾਰਨ ‘ਤੇ ਬੋਲਦਿਆਂ ਕਿਹਾ ਕਿ ਭਾਜਪਾ ਵਾਲੇ ਪੰਜਾਬ ‘ਚ ਆਪਣੀ ਖੋਈ ਹੋਈ ਸਿਆਸੀ ਜ਼ਮੀਨ ਲੱਭ ਰਹੇ ਨੇ ਅਤੇ ਅਕਾਲੀ ਦਲ ਬਾਦਲ ਪਰਿਵਾਰ ਵੱਲੋਂ ਖੱਡਾਂ ਲੱਭੀਆਂ ਜਾ ਰਹੀਆਂ ਹਨ। ਦੱਸ ਦਈਏ ਕਿ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ।

ਸਿਆਸੀ ਲੀਡਰਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਵੀ ਕੀਤੇ ਜਾ ਰਹੇ ਨੇ। ਅਜਿਹੇ ‘ਚ ਆਮ ਆਦਮੀ ਪਾਰਟੀ ਵੱਲੋਂ ਵੀ ਲਗਾਤਾਰ ਲੋਕਾਂ ਦੇ ਦਿਲ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਦਿੱਲੀ ਦੇ ਮੁੱਖ ਮੰਤਰੀ ਵੀ ਕਈ ਵਾਰ ਪੰਜਾਬ ਆ ਚੁੱਕੇ ਨੇ ਤੇ ਉਹਨਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਗਈ ਹੈ।  

Click to comment

Leave a Reply

Your email address will not be published.

Most Popular

To Top