ਦੋਵੇਂ ਲੱਤਾਂ ਨਾ ਹੋਣ ਦੇ ਬਾਵਜੂਦ 10 ਦਿਨਾਂ ‘ਚ 450 ਕਿਲੋਮੀਟਰ ਤੈਅ ਕਰ ਸਿੰਘੂ ਬਾਰਡਰ ‘ਤੇ ਪਹੁੰਚਿਆ ਵਿਅਕਤੀ

ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ। ਇਸ ਕੜਾਕੇ ਦੀ ਠੰਡ ਵਿੱਚ ਵੀ ਕਿਸਾਨ ਦਿੱਲੀ ਦੀਆਂ ਹੱਦਾਂ ਤੇ ਡਟੇ ਹੋਏ ਹਨ। ਕਿਸਾਨਾਂ ਦੇ ਸਮਰਥਨ ਵਿੱਚੋਂ ਦੂਰੋਂ-ਦੂਰੋਂ ਲੋਕਾਂ ਤੱਕ ਪਹੁੰਚਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਇੱਥੇ ਦੋਵਾਂ ਪੈਰਾਂ ਤੋਂ ਅਪਾਹਜ ਵਿਅਕਤੀ ਵੀ ਪਹੁੰਚਿਆ ਹੈ। ਦਿਵਯਾਂਗ ਬਲਵਿੰਦਰ ਸਿੰਘ ਜਿਸ ਦੀਆਂ ਦੋਵੇਂ ਲੱਤਾਂ ਨਹੀਂ ਹਨ, ਉਹ ਅਪਣੀ ਟ੍ਰਾਈ ਸਾਈਕਲ ਚਲਾ ਕੇ ਸਿੰਘੂ ਬਾਰਡਰ ਤੇ ਪਹੁੰਚਿਆ।
ਬਲਵਿੰਦਰ ਸਿੰਘ ਨੇ ਪੰਜਾਬ ਦੇ ਗੁਰਦਾਸਪੁਰ ਤੋਂ ਇਸ ਠੰਡ ਵਿੱਚ ਪ੍ਰਦਰਸ਼ਨ ਤੱਕ ਦਾ ਸਫ਼ਰ ਤੈਅ ਕਰ ਕਿਸਾਨਾਂ ਦੇ ਸਮਰਥਨ ਵਿੱਚ ਅਪਣੇ ਹੌਂਸਲਾ ਨਾਲ ਲੋਕਾਂ ਦਾ ਦਿਲ ਜਿੱਤ ਲਿਆ। ਬਲਵਿੰਦਰ ਸਿੰਘ ਨੇ 10 ਦਿਨਾਂ ਵਿੱਚ ਗੁਰਦਾਸਪੁਰ ਤੋਂ ਸਿੰਘੂ ਬਾਰਡਰ ਤੱਕ 450 ਕਿਲੋਮੀਟਰ ਦੀ ਦੂਰੀ ਤੈਅ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਿੰਘੂ ਬਾਰਡਰ ਤੇ ਪਹੁੰਚੇ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਅਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਲਈ ਇੰਨਾ ਲੰਬਾ ਪੈਂਡਾ ਤੈਅ ਕਰਕੇ ਆਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਧਰਨੇ ਵਿੱਚ ਆਖਰੀ ਸਾਹਾਂ ਤਕ ਅਪਣਾ ਸਹਿਯੋਗ ਦਿੰਦੇ ਰਹਿਣਗੇ।
