News

‘ਦ ਗ੍ਰੇਟ ਖ਼ਲੀ’ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਫੜ ਸਕਦੇ ਨੇ ‘ਆਪ’ ਦਾ ਝਾੜੂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੇ ‘ਦ ਗ੍ਰੇਟ ਖ਼ਲੀ’ ਨਾਲ ਮੁਲਾਕਾਤ ਕੀਤੀ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਟਵਿਟਰ ਤੇ ਜਾਣਕਾਰੀ ਦਿੱਤੀ ਹੈ। ਉਹਨਾਂ ਲਿਖਿਆ ਕਿ, ਪੂਰੀ ਦੁਨੀਆ ‘ਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੇ ਰੈਸਲਰ ‘ਦ ਗ੍ਰੇਟ ਖ਼ਲੀ’ ਜੀ ਨਾਲ ਅੱਜ ਮੁਲਾਕਾਤ ਹੋਈ।

ਦਿੱਲੀ ਵਿੱਚ ਬਿਜਲੀ-ਪਾਣੀ, ਸਕੂਲ-ਹਸਪਤਾਲ ਵਿੱਚ ਕੀਤੇ ਕੰਮ ਉਹਨਾਂ ਨੂੰ ਬਹੁਤ ਪਸੰਦ ਆਏ। ਹੁਣ ਇਹ ਸਭ ਕੰਮ ਪੰਜਾਬ ਵਿੱਚ ਵੀ ਕਰਨੇ ਨੇ, ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ।

May be an image of 5 people, people sitting, people standing and indoor

ਅਰਵਿੰਦ ਕੇਜਰੀਵਾਲ ਨੇ ਦਲੀਪ ਸਿੰਘ ਰਾਣਾ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ ਜਿਸ ਤੋਂ ਬਾਅਦ ਸਟਾਰ ਰੇਸਲਰ ਦੇ ਰਾਜਨੀਤਿਕ ਵਿੱਚ ਐਂਟਰੀ ਦੀ ਚਰਚਾ ਤੇਜ਼ ਹੋ ਗਈ ਹੈ। ਦਲੀਪ ਰਾਣਾ ਨੇ ਹਾਲਾਂਕਿ ਆਮ ਆਦਮੀ ਪਾਰਟੀ ਜੁਆਇਨ ਕਰਨ ਤੇ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਹੈ।

ਮੰਨਿਆ ਜਾ ਰਿਹਾ ਹੈ ਕਿ ਦਲੀਪ ਰਾਣਾ ਅਰਵਿੰਦ ਕੇਜਰੀਵਾਲ ਦੇ ਅਗਲੇ ਪੰਜਾਬ ਦੌਰੇ ਤੇ ਅਧਿਕਾਰਕ ਤੌਰ ਤੇ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਚੋਣਾਂ ਵਿੱਚ ਆਪ ਉਮੀਦਵਾਰਾਂ ਲਈ ਪ੍ਰਚਾਰ ਕੀਤਾ ਸੀ।

Click to comment

Leave a Reply

Your email address will not be published.

Most Popular

To Top