News

ਧਰਨੇ ’ਤੇ ਬੈਠੇ ਇਕ ਕਿਸਾਨ ਦੀ ਅਚਾਨਕ ਵਿਗੜੀ ਸਿਹਤ, ਲੋਕਾਂ ਨੇ ਪਹੁੰਚਾਇਆ ਹਸਪਤਾਲ

ਫਿਰੋਜ਼ਪੁਰ ਛਾਉਣੀ ਵਿੱਚ ਕਿਸਾਨਾਂ ਦੁਆਰਾ ਕੀਤੇ ਗਏ ਚੱਕਾ ਜਾਮ ਅਤੇ ਦਿੱਤੇ ਜਾ ਰਹੇ ਧਰਨੇ ਵਿੱਚ ਅਚਾਨਕ ਇੱਕ ਕਿਸਾਨ ਦੀ ਸਿਹਤ ਖਰਾਬ ਹੋ ਗਈ। ਕੁੱਝ ਲੋਕਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਪਹੁੰਚਾਇਆ। ਦਸ ਦਈਏ ਕਿ ਕੇਂਦਰ ਸਕਰਾਰ ਦੁਆਰਾ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੱਜ ਜਾਨੀ 6 ਫਰਵਰੀ ਨੂੰ ਚੱਕਾ ਜਾਮ ਕੀਤਾ ਗਿਆ ਹੈ। ਇਸ ਮੌਕੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ 12 ਤੋਂ 3 ਵਜੇ ਤਕ ਹਾਈਵੇਅ ਜਾਮ ਕੀਤਾ ਗਿਆ ਹੈ।

ਆਵਾਜਾਈ ਵੀ ਪੂਰੀ ਤਰ੍ਹਾਂ ਠੱਪ ਕੀਤੀ ਗਈ ਹੈ ਅਤੇ ਪੁਲਿਸ ਵੀ ਤੈਨਾਤ ਕੀਤੀ ਗਈ ਹੈ। ਕਿਸਾਨਾਂ ਵੱਲੋਂ ਹਾਈ ਜਾਮ ਕਰ ਕੇ ਮੋਦੀ ਖਿਲਾਫ ਭੜਾਸ ਕੱਢੀ ਜਾ ਰਹੀ ਹੈ। ਦਸ ਦਈਏ ਕਿ ਪੰਜਾਬ ਵਿੱਚ ਥਾਂ-ਥਾਂ ਤੇ ਕਿਸਾਨਾਂ ਵੱਲੋਂ ਕੀਤੇ ਗਏ ਚੱਕਾ ਜਾਮ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਕਿਸਾਨਾਂ ਦੀ ਪ੍ਰਦਰਸ਼ਨ ਕਰਦੇ ਹੋਏ ਤਸਵੀਰਾਂ ਸਾਹਮਣੇ ਆਈਆਂ ਹਨ। ਸ਼ਾਹਜਹਾਂਪੁਰ, ਗੁਰੂਗ੍ਰਾਮ, ਲੁਧਿਆਣਾ, ਜੀਂਦ, ਜੰਮੂ-ਕਸ਼ਮੀਰ, ਪਠਾਨਕੋਟ ਹਾਈਵੇਅ, ਬੇਂਗਲੁਰੂ ਵਿੱਚ ਕਿਸਾਨਾਂ ਨੇ ਚੱਕਾ ਜਾਮ ਕਰ ਦਿੱਤਾ ਹੈ।

ਉੱਥੇ ਹੀ ਦਿੱਲੀ ਅਤੇ ਪੂਰੇ ਦੇਸ਼ ਵਿੱਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਦੇ ਚੱਕਾ ਜਾਮ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਦੇ ਪੁਖਤਾ ਇੰਤਜਾਮ ਬਣੇ ਹੋਏ ਹਨ। ਫਤਿਹਾਬਾਦ ਵਿੱਚ ਐਨਐਚ-9 ਜਾਮ ਕਰ ਦਿੱਤਾ ਗਿਆ ਹੈ। ਪਿੰਡ ਬੜੋਪਲ ਵਿੱਚ ਡਬਵਾਲੀ-ਦਿੱਲੀ ਨੈਸ਼ਨਲ ਹਾਈਵੇਅ 9 ਤੇ ਦਰੀ ਵਿਛਾ ਕੇ ਕਿਸਾਨਾਂ ਨੇ ਜਾਮ ਲਗਾਇਆ ਹੋਇਆ ਹੈ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਜਾਮ ਲਗਾਇਆ ਹੋਇਆ ਹੈ। ਸੜਕ ਜਾਮ ਕਰ ਕੇ ਕਿਸਾਨਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਹੈ ਅਤੇ ਕਿਸਾਨ ਆਗੂ ਬੋਲੇ ਕਿ ਅੱਜ ਚੱਕਾ ਜਮਾ ਦੇ ਚਲਦੇ ਜਾਮ ਲਗਾਇਆ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top