News

ਧਰਨੇ ਪ੍ਰਦਰਸ਼ਨ ਤੋਂ ਬਾਅਦ ਵੀ ਮੰਗਾਂ ਨਹੀਂ ਮੰਨ ਰਹੇ ਬਿਜਲੀ ਮੰਤਰੀ, ਹੁਣ ਰਿਹਾਇਸ਼ ਦਾ ਕੀਤਾ ਘਿਰਾਓ

ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਮੀਟਰ ਰੀਡਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਰਿਹਾਇਸ਼ ਦਾ ਘਿਰਾਓ ਕੀਤਾ ਹੈ।

ਮੀਟਰ ਰੀਡਰ ਐਸੋਸੀਏਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਥ ਦੇ ਬਾਹਰ ਚਾਰ ਮਹੀਨੇ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਦਕਿ ਜੰਡਿਆਲਾ ਗੁਰੂ ਵਿਖੇ ਬਿਜਲੀ ਮੰਤਰੀ ਈਟੀਓ ਦੇ ਕੈਂਪ ਦਫ਼ਤਰ ਦੇ ਬਾਹਰ ਪਿਛਲੇ 17 ਦਿਨਾਂ ਤੋਂ ਧਰਨਾ ਦੇ ਰਹੇ ਹਨ।

ਬਿਜਲੀ ਮੰਤਰੀ ਵੱਲੋਂ ਗੱਲ ਨਾ ਸੁਣੇ ਜਾਣ ਅਤੇ ਨਾ ਮਿਲਣ ਦੇ ਰੋਸ ਵਜੋਂ ਮੀਟਰ ਰੀਡਰ ਇਕੱਠੇ ਹੋ ਕੇ ਅੰਮ੍ਰਿਤਸਰ ਵਿੱਚ ਉਹਨਾਂ ਦੀ ਰਿਹਾਇਸ਼ ਤੇ ਪੁੱਜੇ ਹਨ। ਉਹਨਾਂ ਕਿਹਾ ਕਿ, ਉਹਨਾਂ ਨੂੰ ਪੱਕਾ ਨਹੀਂ ਕੀਤਾ ਗਿਆ, ਇਸ ਲਈ ਹੁਣ ਉਹਨਾਂ ਮੰਗ ਕੀਤੀ ਹੈ ਕਿ ਉਹ ਕੱਚੇ ਹੀ ਰਹਿਣ ਤਾਂ ਕਿ ਉਹਨਾਂ ਨੂੰ ਬਿਜਲੀ ਬੋਰਡ ਦੇ ਅਧੀਨ ਹੋ ਸਕੀਏ।

Click to comment

Leave a Reply

Your email address will not be published.

Most Popular

To Top