ਧਰਮ ਪਰਿਵਰਤਨ ਖ਼ਿਲਾਫ਼ ਐਸਜੀਪੀਸੀ ਵੱਲੋਂ 117 ਪ੍ਰਚਾਰਕਾਂ ਦੀ ਟੀਮ ਦਾ ਗਠਨ   

 ਧਰਮ ਪਰਿਵਰਤਨ ਖ਼ਿਲਾਫ਼ ਐਸਜੀਪੀਸੀ ਵੱਲੋਂ 117 ਪ੍ਰਚਾਰਕਾਂ ਦੀ ਟੀਮ ਦਾ ਗਠਨ   

ਪੰਜਾਬ ਵਿੱਚ ਧਰਮ ਪਰਿਵਰਤਨ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਨਵਾਂ ਉਪਰਾਲਾ ਕੀਤਾ ਹੈ। ਐਸਜੀਪੀਸੀ ਵੱਲੋਂ 117 ਪ੍ਰਚਾਰਕਾਂ ਦੀ ਚੋਣ ਕੀਤੀ ਗਈ ਹੈ ਜੋ ਕਿ ਸਿੱਖ ਤੇ ਗੁਰਮਤਿ ਸਿਧਾਤਾਂ ਦੀ ਜਾਣਕਾਰੀ ਦੇਣਗੇ। ਇਸ ਵਿੱਚ ਸਿੱਖ ਧਰਮ ਛੱਡ ਚੁੱਕੇ ਲੋਕਾਂ ਨੂੰ ਵਾਪਸ ਜੋੜਨ ਦਾ ਯਤਨ ਕੀਤਾ ਜਾਵੇਗਾ।

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖੀ ਦੇ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਜ਼ਰੂਰਤ ਹੈ ਤੇ ਲੋਕਾਂ ਨੂੰ ਸਿੱਖ ਇਤਿਹਾਸ ਤੇ ਗੁਰਮਤਿ ਸਿਧਾਤਾਂ ਨਾਲ ਜੋੜਣ ਦੇ ਨਾਲ-ਨਾਲ ਸਾਹਮਣੇ ਆ ਰਹੀਆਂ ਚੁਣੌਤੀਆਂ ਬਾਰੇ ਵੀ ਜਾਣਕਾਰੀ ਦੇਣ। ਉਹਨਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਧਰਮ ਪਰਿਵਰਤਨ ਦੇ ਮੁੱਦੇ ਸਾਹਮਣੇ ਆ ਰਹੇ ਹਨ ਜਿਸ ਦੀ ਜ਼ਮੀਨੀ ਪੱਧਰ ਤੇ ਨਿਸ਼ਾਨਦੇਹੀ ਜ਼ਰੂਰੀ ਹੈ। ਗੁੰਮਰਾਹ ਕਰਨ ਵਾਲੇ ਪ੍ਰਚਾਰਕਾਂ ਬਾਰੇ ਸੰਗਤ ਨੂੰ ਜਾਗਰੂਕ ਕਰਨ ਦੀ ਜ਼ਰੂਰਤ ਹੈ।

 

ਐਸਜੀਪੀ ਤੇ ਹੋਰ ਸਿੱਖ ਸੰਸਥਾਵਾਂ ਦਾ ਉਦੇਸ਼ ਦਿਖਾਵਾ ਕਰਨਾ ਨਹੀਂ ਹੈ ਸਗੋਂ ਭਟਕੇ ਲੋਕਾਂ ਨੂੰ ਦੁਬਾਰਾ ਸਿੱਖੀ ਨਾਲ ਜੋੜਨਾ ਹੈ। ਦੱਸ ਦਈਏ ਕਿ ਐਸਜੀਪੀਸੀ ਵੱਲੋਂ ਚੁਣੇ ਗਏ ਸਾਰੇ ਪ੍ਰਚਾਰਕ ਸਿੱਖ ਮਿਸ਼ਨਰੀ ਕਾਲਜ ਤੇ ਗੁਰਮਤਿ ਕਾਲਜਾਂ ਵਿੱਚੋਂ ਨਿਕਲੇ ਹੋਏ ਹਨ ਜਿਹਨਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦਾ ਤੁਰੰਤ ਐਲਾਨ ਕੀਤਾ ਜਾਵੇ।

ਚੰਡੀਗੜ੍ਹ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਹੋਈਆਂ ਨੂੰ 12 ਸਾਲ ਹੋ ਗਏ ਹਨ। ਚੋਣ ਕਮਿਸ਼ਨ ਨੂੰ ਅਜੇ ਤੱਕ ਪੰਜਾਬ ਸਰਕਾਰ ਨੇ ਸਟਾਫ਼ ਨਹੀਂ ਦਿੱਤਾ, ਜਦਕਿ ਡੇਢ ਸਾਲ ਪਹਿਲਾਂ ਚੋਣ ਕਮਿਸ਼ਨਰ ਦੀ ਨਿਯੁਕਤੀ ਕਰ ਦਿੱਤੀ ਗਈ ਸੀ। ਜਿਸ ਕਾਰਨ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦੀਆਂ ਚੋਣਾਂ ਨਾ ਕਰਵਾ ਕੇ ਜਮਹੂਰੀਅਤ ਦਾ ਗਲ਼ਾ ਘੁੱਟਿਆ ਜਾ ਰਿਹਾ ਹੈ।

Leave a Reply

Your email address will not be published.