ਧੂਰੀ ਤੋਂ ਆਪ ਦੇ ਭਗਵੰਤ ਮਾਨ 18,000 ਵੋਟਾਂ ਨਾਲ ਅੱਗੇ
By
Posted on

ਧੂਰੀ ਤੋਂ ਆਪ ਦੇ ਭਗਵੰਤ ਮਾਨ 12432 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਸ ਦੌਰਾਨ ਧੂਰੀ ਤੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਪਹਿਲੇ ਰੁਝਾਨਾਂ ਦੌਰਾਨ ਅੱਗੇ ਚੱਲ ਰਹੇ ਹਨ। ਧੂਰੀ ‘ਚ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਸਭ ਤੋਂ ਅੱਗੇ ਚੱਲ ਰਹੇ ਹਨ ਅਤੇ ਉਨ੍ਹਾਂ ਨੇ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਪਿੱਛੇ ਛੱਡ ਦਿੱਤਾ ਹੈ।

ਹੁਣ ਤੱਕ ਦੇ ਰੁਝਾਨਾਂ ਮੁਤਾਬਕ ਭਗਵੰਤ ਮਾਨ ਕਾਂਗਰਸ ਦੇ ਉਮੀਦਵਾਰ ਦਲਵੀਰ ਗੋਲਡੀ ਤੋਂ 18,000 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੱਸਣਯੋਗ ਹੈ ਕਿ ਪੰਜਾਬ ਦੀ ਹੌਟ ਸੀਟ ਧੂਰੀ ‘ਚ ਵੋਟਾਂ ਦੀ ਗਿਣਤੀ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਧੂਰੀ ਤੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਪਹਿਲੇ ਰੁਝਾਨਾਂ ਦੌਰਾਨ ਅੱਗੇ ਚੱਲ ਰਹੇ ਹਨ।
