ਧੱਕੇ ਨਾਲ ਧਰਮ ਪਰਿਵਰਤਨ ਕਰਵਾਉਣ ਦਾ ਮਾਮਲਾ! ਈਸਾਈਆਂ ’ਤੇ ਪਰਚਾ ਹੋਇਆ ਦਰਜ

 ਧੱਕੇ ਨਾਲ ਧਰਮ ਪਰਿਵਰਤਨ ਕਰਵਾਉਣ ਦਾ ਮਾਮਲਾ! ਈਸਾਈਆਂ ’ਤੇ ਪਰਚਾ ਹੋਇਆ ਦਰਜ

ਪਿਛਲੇ ਕੁੱਝ ਸਮੇਂ ਤੋਂ ਪੰਜਾਬ ਵਿੱਚ ਧਰਮ ਪਰਿਵਰਤਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਲੋਕਾਂ ਵੱਲੋਂ ਇਸਾਈ ਧਰਮ ਨਾਲ ਸੰਬੰਧ ਰੱਖਣ ਵਾਲੇ ਕਈ ਵਿਅਕਤੀਆਂ ਤੇ ਧਰਮ ਪਰਿਵਰਤਨ ਕਰਨ ਲਈ ਲਾਲਚ ਦੇਣ ਦੇ ਇਲਜ਼ਾਮ ਲਗਾਏ ਜਾਂਦੇ ਹਨ। ਹੁਣ ਇੱਕ ਅਜਿਹਾ ਮਾਮਲਾ ਗੁਰਦਾਸਪੁਰ ਦੇ ਕਲਾਨੌਰ ਤੋਂ ਸਾਹਮਣੇ ਆਇਆ ਜਿੱਥੇ ਇੱਕ ਨੌਜਵਾਨ ਨੇ ਕੁੱਝ ਇਸਾਈ ਪਾਸਟਰਾ ਤੇ ਓਸ ਨੂੰ ਧਰਮ ਪਰਿਵਰਤਨ ਕਰਨ ਲਈ ਲਾਲਚ ਦੇਣ ਦੇ ਇਲਜ਼ਾਮ ਹਨ।

ਨੌਜਵਾਨ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਓਸ ਨੂੰ ਲਗਾਤਾਰ ਈਸਾਈ ਧਰਮ ਅਪਨਾਉਣ ਲਈ ਲਾਲਚ ਦਿੱਤੇ ਜਾ ਰਹੇ ਹਨ। ਨੌਜਵਾਨ ਨੂੰ ਧਰਮ ਪਰਿਵਰਤਨ ਕਰਨ ਲਈ ਕਹਿਣ ਵਾਲੇ 2 ਈਸਾਈ ਪਾਸਟਰਾਂ ਨੂੰ ਲੋਕਾਂ ਵੱਲੋ ਕਾਬੂ ਕਰ ਲਿਆ ਗਿਆ, ਇਸ ਦੀ ਵੀਡੀਓ ਵੀ ਬਣਾ ਕੇ ਸਾਂਝੀ ਕੀਤੀ ਗਈ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਪੁਲਿਸ ਵੱਲੋਂ ਈਸਾਈ ਵਿਅਕਤੀਆਂ ਤੇ ਪਰਚਾ ਦਰਜ ਕਰ ਦਿੱਤਾ ਸੀ ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਈਸਾਈ ਭਾਈਚਾਰੇ ਦੇ ਲੋਕਾਂ ਨੇ ਸੜਕ ਜਾਮ ਕਰਕੇ ਧਰਨਾ ਲਗਾ ਦਿੱਤਾ ਗਿਆ।

ਇਸ ਬਾਰੇ ਈਸਾਈ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ, “ਓਹਨਾਂ ਦੇ ਸਾਥੀਆਂ ’ਤੇ ਪੁਲਿਸ ਵੱਲੋਂ ਨਿਜਾਇਜਜ਼ ਪਰਚਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ, “ਪੰਜਾਬ ਵਿੱਚ ਇਸ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ ਜਿਸ ਨਾਲ ਆਪਸੀ ਭਾਈਚਾਰਕ ਸਾਂਝ ਖ਼ਤਮ ਹੋਵੇ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਉਹਨਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੰਧਿਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.