ਨਕੋਦਰ ਕੱਪੜਾ ਵਪਾਰੀ ਮਾਮਲੇ ’ਚ ਡੀਜੀਪੀ ਗੌਰਵ ਯਾਦਵ ਦਾ ਵੱਡਾ ਖੁਲਾਸਾ

ਡੀਜੀਪੀ ਗੌਰਵ ਯਾਦਵ ਨੇ ਨਕੋਦਰ ਕੱਪੜਾ ਵਪਾਰੀ ਦੇ ਕਤਲ ਦੇ ਮਾਮਲੇ ਵਿੱਚ ਵੱਡਾ ਖ਼ੁਲਾਸਾ ਕੀਤਾ ਹੈ। ਉਹਨਾਂ ਨੇ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਇਸ ਕਤਲਕਾਂਡ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਇਹ ਵੀ ਦੱਸਿਆ ਕਿ ਇਸ ਕਤਲ ਦੀ ਸਾਜ਼ਿਸ਼ ਅਮਰੀਕਾ ਵਿੱਚ ਰਚੀ ਗਈ ਸੀ। ਡੀਜੀਪੀ ਨੇ ਦੱਸਿਆ ਕਿ 2 ਮੋਟਰਸਾਈਕਲਾਂ ਤੇ ਕੁੱਲ 5 ਸ਼ੂਟਰ ਆਏ ਸਨ ਅਤੇ ਇਹ ਦੌਰਾਨ ਇਸਤੇਮਾਲ ਕੀਤੀ ਗਈ ਗੱਡੀ ਵੀ ਬਰਾਮਦ ਕਰ ਲਈ ਗਈ। ਉਹਨਾਂ ਕਿਹਾ ਕਿ ਤਿੰਨੇ ਸ਼ੂਟਰ ਬਠਿੰਡਾ ਦੇ ਰਹਿਣ ਵਾਲੇ ਹਨ ਅਤੇ ਤਿੰਨਾਂ ਦੀ ਉਮਰ 18-20 ਸਾਲ ਦੇ ਵਿਚਕਾਰ ਹੈ।