ਨਕੋਦਰ ‘ਚ ਕੱਪੜਾ ਵਪਾਰੀ ਤੇ ਕਾਂਸਟੇਬਲ ਦੇ ਮਾਮਲੇ ’ਚ 3 ਹੋਰ ਮੁਲਜ਼ਮ ਗ੍ਰਿਫ਼ਤਾਰ

 ਨਕੋਦਰ ‘ਚ ਕੱਪੜਾ ਵਪਾਰੀ ਤੇ ਕਾਂਸਟੇਬਲ ਦੇ ਮਾਮਲੇ ’ਚ 3 ਹੋਰ ਮੁਲਜ਼ਮ ਗ੍ਰਿਫ਼ਤਾਰ

ਨਕੋਦਰ ਕੱਪੜਾ ਵਪਾਰੀ ਟਿੰਮੀ ਚਾਵਲਾ ਤੇ ਪੁਲਿਸ ਮੁਲਾਜ਼ਮ ਮਨਦੀਪ ਸਿੰਘ ਦੇ ਕਤਲ ਦੀ ਸਾਜਿਸ਼ ਰਚਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਤਿੰਨ ਦਿਨ ਪਹਿਲਾਂ ਪੁਲਿਸ ਨੇ ਬਠਿੰਡਾ ਤੋਂ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹਨਾਂ ਤੋਂ ਪੁੱਛਗਿੱਛ ਅਤੇ ਖੁਲਾਸੇ ਤੋਂ ਬਾਅਦ ਤਿੰਨੇ ਸਾਜਿਸ਼ਕਾਰ ਵੀ ਪੁਲਿਸ ਦੇ ਜਾਲ ਵਿੱਚ ਫਸ ਗਏ ਹਨ।

Image

ਮਿਲੀ ਜਾਣਕਾਰੀ ਮੁਤਾਬਕ ਤਿੰਨੇ ਸ਼ੂਟਰ ਬਠਿੰਡਾ ਦੇ ਰਹਿਣ ਵਾਲੇ ਹਨ ਅਤੇ ਤਿੰਨਾਂ ਦੀ ਉਮਰ 18-20 ਸਾਲ ਦੇ ਵਿਚਕਾਰ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਖੁਸ਼ਕਰਨ ਸਿੰਘ ਉਰਫ਼ ਫੌਜੀ, ਕਮਲਦੀਪ ਸਿੰਘ ਉਰਫ਼ ਦੀਪ ਅਤੇ ਮੰਗਾ ਸਿੰਘ ਉਰਫ ਗੀਤਾ ਵਜੋਂ ਹੋਈ ਹੈ। ਇਹਨਾਂ ਤੋਂ ਇੱਕ 30 ਬੋਰ ਦਾ ਪਿਸਤੌਲ ਅਤੇ ਰੇਕੀ ਵਿੱਚ ਵਰਤੀ ਜਾਂਦੀ ਸਫਾਰੀ ਕਾਰ ਵੀ ਬਰਾਮਦ ਹੋਈ ਹੈ।

ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕੱਪੜਾ ਵਪਾਰੀ ਟਿੰਮੀ ਦਾ ਕਤਲ ਅਮਰੀਕਾ ਦੇ ਰਹਿਣ ਵਾਲੇ ਅਮਨਦੀਪ ਪੁਰੇਵਾਲ ਨੇ ਕੀਤਾ ਹੈ। ਇਸ ਕਤਲ ਦੀ ਵਾਰਦਾਤ ਨੂੰ ਪੰਜ ਮੁਲਜ਼ਮਾਂ ਨੇ ਅੰਜਾਮ ਦਿੱਤਾ ਸੀ, ਜਿਹਨਾਂ ਵਿੱਚੋਂ ਤਿੰਨ ਮੁਲਜ਼ਮਾਂ ਖੁਸ਼ਕਰਨ ਸਿੰਘ ਫ਼ੌਜੀ, ਕਮਲਦੀਪ ਸਿੰਘ ਉਰਫ਼ ਦੀਪ, ਮੰਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਦੋ ਮੁਲਜ਼ਮ ਸਤਪਾਲ ਉਰਫ਼ ਸਾਜਨ ਅਤੇ ਠਾਕੁਰ ਅਜੇ ਤੱਕ ਫ਼ਰਾਰ ਹਨ, ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਹੈ।

ਦੱਸ ਦੇਈਏ ਕਿ ਜਲੰਧਰ ਦੇ ਨਕੋਦਰ ਵਿੱਚ ਕੱਪੜਾ ਵਪਾਰੀ ਟਿੰਮੀ ਚਾਵਲਾ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ ,ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। 3 ਨਵੰਬਰ ਨੂੰ ਟਿੰਮੀ ਚਾਵਲਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ 30 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *