ਨਗਰ ਕੌਂਸਲ ਦਾ ਵੱਡਾ ਐਕਸ਼ਨ, ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ਿਆਂ ਵਾਲੀ ਥਾਂ ’ਤੇ ਚਲਾਇਆ ਬੁਲਡੋਜ਼ਰ

 ਨਗਰ ਕੌਂਸਲ ਦਾ ਵੱਡਾ ਐਕਸ਼ਨ, ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ਿਆਂ ਵਾਲੀ ਥਾਂ ’ਤੇ ਚਲਾਇਆ ਬੁਲਡੋਜ਼ਰ

ਨਗਰ ਕੌਂਸਲ ਗੁਰਦਾਸਪੁਰ ਵੱਲੋਂ ਸ਼ਹਿਰ ਵਿੱਚ ਨਜਾਇਜ਼ ਕਬਜ਼ਾ ਹਟਾਉਣ ਲਈ ਕਾਰਵਾਈ ਕੀਤੀ ਗਈ ਹੈ। ਬੀਤੀ ਸ਼ਾਮ ਹਰਦੋਛੰਨੀ ਰੋਡ ਤੇ ਦੁਕਾਨਦਾਰਾਂ ਵੱਲੋਂ ਸੜਕ ਤੇ ਕੀਤੀਆਂ ਗਈਆਂ ਨਜਾਇਜ਼ ਉਸਾਰੀਆਂ ਤੇ ਤੋੜਫੋੜ ਕੀਤੀ ਗਈ। ਦੁਕਾਨਦਾਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਪਹਿਲਾਂ ਕੋਈ ਨੋਟਿਸ ਨਹੀਂ ਭੇਜਿਆ।

ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਦੁਕਾਨਦਾਰਾਂ ਨੇ ਅਧਿਕਾਰੀਆਂ ਨਾਲ ਜ਼ੋਰਦਾਰ ਬਹਿਸਬਾਜ਼ੀ ਵੀ ਕੀਤੀ ਅਤੇ ਉਹਨਾਂ ਦੇ ਕੰਮ ਵਿੱਚ ਵਿਘਨ ਵੀ ਪਾਇਆ ਗਿਆ। ਇਸ ਤੋਂ ਬਾਅਦ ਅਧਿਕਾਰੀਆਂ ਵੱਲੋਂ ਕੁਝ ਦੁਕਾਨਦਾਰਾਂ ਖਿਲਾਫ਼ ਲਿਖਤੀ ਸ਼ਿਕਾਇਤ ਥਾਣਾ ਗੁਰਦਾਸਪੁਰ ਵਿਖੇ ਦਿੱਤੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਦੁਕਾਨਦਾਰਾਂ ਨੇ ਦੱਸਿਆ ਕਿ ਅੱਜ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਬਿਨਾਂ ਕੋਈ ਨੋਟਿਸ ਦਿੱਤੇ ਉਹਨਾਂ ਦੀਆਂ ਦੁਕਾਨਾਂ ਦੀ ਭੰਨਤੋੜ ਕੀਤੀ ਹੈ ਜਿਸ ਨਾਲ ਉਹਨਾਂ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ।

ਉਹਨਾਂ ਕਿਹਾ ਕਿ, ਜੇ ਉਹਨਾਂ ਨੂੰ ਕੋਈ ਨੋਟਿਸ ਦਿੱਤਾ ਜਾਂਦਾ ਤਾਂ ਉਹ ਕੋਈ ਪ੍ਰਬੰਧ ਕਰ ਸਕਦੇ ਸੀ। ਉਹਨਾਂ ਅੱਗੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਦੁਕਾਨਾਂ ਚਲਾ ਰਹੇ ਹਨ ਅਤੇ ਉਹਨਾਂ ਦੱਸੇ ਬਿਨਾਂ ਹੀ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਇਹ ਕਾਰਵਾਈ ਕੀਤੀ ਹੈ ਜੋ ਕਿ ਸਰਾਸਰ ਗ਼ਲਤ ਹੈ। ਉਹਨਾਂ ਕਿਹਾ ਕਿ, ਜੇ ਉਹਨਾਂ ਦੇ ਨੁਕਸਾਨ ਦੀ ਭਰਪਾਈ ਨਾ ਕੀਤੀ ਗਈ ਤਾਂ ਸਾਰੇ ਦੁਕਾਨਦਾਰ ਇਕੱਠੇ ਹੋ ਕੇ ਸੜਕਾਂ ਤੇ ਉਤਰਨਗੇ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਅਧਿਕਾਰੀ ਜ਼ਿੰਮੇਵਾਰ ਹੋਣਗੇ।

Leave a Reply

Your email address will not be published.