ਨਜਾਇਜ਼ ਮਾਈਨਿੰਗ ਖਿਲਾਫ਼ ਅੱਧੀ ਰਾਤ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮਾਰਿਆ ਛਾਪਾ  

 ਨਜਾਇਜ਼ ਮਾਈਨਿੰਗ ਖਿਲਾਫ਼ ਅੱਧੀ ਰਾਤ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮਾਰਿਆ ਛਾਪਾ  

ਲੁਧਿਆਣ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਰਾਤ ਜਗਰਾਓਂ ਦੇ ਪਿੰਡ ਬਹਾਦਰਕੇ ਪਹੁੰਚੇ। ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਹਾਦਰਕੇ ਵਿੱਚ ਰਾਤ ਸਮੇਂ ਨਜਾਇਜ਼ ਮਾਈਨਿੰਗ ਹੋ ਰਹੀ ਹੈ। ਦੇਰ ਰਾਤ ਬਿੱਟੂ ਨੇ ਮੌਕੇ ਤੇ ਪਹੁੰਚ ਕੇ ਮਾਈਨਿੰਗ ਵਾਲੀ ਥਾਂ ਦੇਖੀ। ਬਿੱਟੂ ਨੇ ਕਿਹਾ ਕਿ ਇਸ ਥਾਂ ਤੇ ਆ ਕੇ ਉਹ ਖੁਦ ਹੈਰਾਨ ਹਨ ਕਿ ਇੱਥੇ ਇੰਨੇ ਵੱਡੇ ਪੱਧਰ ਤੇ ਰੇਤ ਦਾ ਕਾਲਾ ਕਾਰੋਬਾਰ ਹੋ ਰਿਹਾ ਹੈ। ਇਹ ਮਾਈਨਿੰਗ ਸਤਲੁਜ ਦਰਿਆ ਵਿੱਚ ਹੋ ਰਹੀ ਹੈ।

ਉਹਨਾਂ ਕਿਹਾ ਕਿ ਟਰਾਲੀਆਂ ਆਦਿ ਭਰ ਕੇ ਚੱਲ ਰਹੀਆਂ ਹਨ। ਪੰਜਾਬ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਬਿੱਟੂ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਸਾਡੀਆਂ ਗੱਡੀਆਂ ਆ ਰਹੀਆਂ ਹਨ। ਇਨ੍ਹਾਂ ਲੋਕਾਂ ਨੇ ਸੜਕ ਜਾਮ ਕਰਨ ਲਈ ਸੜਕ ‘ਤੇ ਮਿੱਟੀ ਦੇ ਵੱਡੇ-ਵੱਡੇ ਢੇਰ ਲਗਾ ਦਿੱਤੇ ਤਾਂ ਜੋ ਅਸੀਂ ਉਨ੍ਹਾਂ ਦਾ ਪਿੱਛਾ ਨਾ ਕਰ ਸਕੀਏ। ਬਿੱਟੂ ਨੇ ਕਿਹਾ ਕਿ ਮੰਤਰੀ ਹਰਜੋਤ ਸਿੰਘ ਬੈਂਸ ਜ਼ਰੂਰ ਇੱਥੇ ਆ ਕੇ ਮੌਕਾ ਦੇਖਣ।

ਜੇਕਰ ਤੁਹਾਡੀ ਸਰਕਾਰ ਬਦਲਣ ਦੀ ਗੱਲ ਕਰਦੀ ਹੈ ਤਾਂ ਇੱਕ ਵਾਰ ਮੰਤਰੀ ਜ਼ਰੂਰ ਰਾਤ ਨੂੰ ਇੱਥੇ ਆ ਕੇ ਦੇਖ ਲੈਣ ਕਿ ਇੱਥੇ ਕਿਵੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜੋ ਅੱਧੀ ਰਾਤ ਨੂੰ ਰੇਤ ਦੀਆਂ ਟਰਾਲੀਆਂ ਭਰਨ ਦੀ ਮਨਜੂਰੀ ਦੇ ਰਿਹਾ ਹੈ। ਬਿੱਟੂ ਨੇ ਕਿਹਾ ਕਿ ਇਹ ਨਾਜਾਇਜ਼ ਮਾਈਨਿੰਗ ਕਿਸ ਦੇ ਇਸ਼ਾਰੇ ‘ਤੇ ਹੋ ਰਹੀ ਹੈ ਇਹ ਜਾਂਚ ਦਾ ਵਿਸ਼ਾ ਹੈ। ਇਸ ਸਬੰਧੀ ਉਹ ਪ੍ਰਸ਼ਾਸਨ ਨੂੰ ਪੱਤਰ ਲਿਖਣਗੇ।

 

Leave a Reply

Your email address will not be published.