News

ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਕੀਤੀ ਅਪੀਲ, ਅੰਦੋਲਨ ਖ਼ਤਮ ਕਰ ਕੇ ਸਰਕਾਰ ਨਾਲ ਕਰੋ ਗੱਲ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਪੱਕੇ ਮੋਰਚੇ ਲਗਾਏ ਹੋਏ ਹਨ। ਉੱਥੇ ਹੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣਾ ਵਿਰੋਧ ਖ਼ਤਮ ਕਰਨ ਅਤੇ ਸਰਕਾਰ ਨਾਲ ਗੱਲਬਾਤ ਕਰਨ ਤਾਂ ਜੋ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਅੜਿੱਕੇ ਦਾ ਹੱਲ ਕੱਢਿਆ ਜਾ ਸਕੇ।

ਉਹਨਾਂ ਕਿਹਾ ਕਿ ਪੰਜਾਬ ਸਮੇਤ ਸਾਰੇ ਕਿਸਾਨ ਭਰਾਵਾਂ ਦੇ ਮਨ ਵਿੱਚ ਨਵੇਂ ਕਾਨੂੰਨਾਂ ਨੂੰ ਲੈ ਕੇ ਭਰਮ ਪੈਦਾ ਹੋਇਆ ਹੈ। ਮੈਂ ਉਹਨਾਂ ਨੂੰ ਅਪੀ ਕਰਦਾ ਹਾਂ ਕਿ ਉਹ ਇਸ ਅੰਦੋਲਨ ਨੂੰ ਤਿਆਗ ਕੇ ਸਰਕਾਰ ਨਾਲ ਗੱਲਬਾਤ ਦੇ ਸੱਦੇ ਤੇ ਆਉਣ। ਉਹਨਾਂ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਕਿਸਾਨ ਨਵੇਂ ਕਾਨੂੰਨ ਦੇ ਮਹੱਤਵ ਨੂੰ ਸਮਝਣਗੇ ਤੇ ਅਸੀਂ ਮੁੱਦੇ ਦਾ ਜਲਦੀ ਹੱਲ ਕਰ ਸਕਾਂਗੇ।

ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਖੇਤੀ ਦੇ ਖੇਤਰ ਵਿੱਚ ਸੁਧਾਰ ਜਾਰੀ ਰੱਖੇਗੀ ਕਿਉਂ ਕਿ ਅਜੇ ਵੀ ਕੋਈ ਖੇਤਰਾਂ ਵਿੱਚ ਸੁਧਾਰ ਕੀਤਾ ਜਾਣਾ ਬਾਕੀ ਹੈ। ਉਹਨਾਂ ਨੇ ਇਹ ਉਮੀਦ ਵੀ ਜਤਾਈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅਪਣੇ ਖ਼ਦਸ਼ਿਆਂ ਦੇ ਹੱਲ ਲਈ ਅੰਦੋਲਨ ਕਰ ਰਹੇ ਕਿਸਾਨ ਜਲਦ ਹੀ ਕੇਂਦਰ ਨਾਲ ਫਿਰ ਗੱਲਬਾਤ ਕਰਨਗੇ।

ਉਹਨਾਂ ਕਿਹਾ ਕਿ ਕਿਸੇ ਵੀ ਅੰਦੋਲਨ ਦਾ ਹੱਲ ਸਿਰਫ ਗੱਲਬਾਤ ਰਾਹੀਂ ਹੀ ਕੱਢਿਆ ਜਾ ਸਕਦਾ ਹੈ, ਇਤਿਹਾਸ ਇਸ ਦਾ ਗਵਾਹ ਰਿਹਾ ਹੈ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਗਲੇ ਦੌਰ ਦੀ ਗੱਲਬਾਤ ਲਈ ਤਰੀਕ ਅਤੇ ਸਮਾਂ ਤੈਅ ਕਰਨ।

ਤੋਮਰ ਨੇ ਇਕ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਕਿਸਾਨ ਜੱਥੇਬੰਦੀਆਂ ਗੱਲਬਾਤ ਕਰਨਗੀਆਂ। ਜੇ ਉਹ ਤਰੀਕ ਅਤੇ ਸਮਾਂ ਤੈਅ ਕਰਦੇ ਨੇ ਤਾਂ ਸਰਕਾਰ ਅਗਲੇ ਦੌਰ ਦੀ ਗੱਲਬਾਤ ਲਈ ਤਿਆਰ ਹੈ।

Click to comment

Leave a Reply

Your email address will not be published. Required fields are marked *

Most Popular

To Top