News

ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜਾਟ ਮਹਾਂਸਭਾ ਪੰਜਾਬ ਵੱਲੋਂ ਮਿਲੀ ਵੱਡੀ ਜ਼ਿੰਮੇਵਾਰੀ

ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ‘ਆਲ ਇੰਡੀਆ ਜਾਟ ਮਹਾਂਸਭਾ’ ਦੇ ਪੰਜਾਬ ਵੂਮੈਨ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦਾ ਐਲਾਨ ਚੰਡੀਗੜ੍ਹ ਵਿਖੇ ਹੋਈ ਜਾਟ ਮਹਾਂਸਭਾ ਵਿੱਚ ਪੰਜਾਬ ਦੇ ਪ੍ਰਧਾਨ ਅਤੇ ਕੌਮੀ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਵੱਲੋਂ ਕੀਤਾ ਗਿਆ। ਨਵਜੋਤ ਕੌਰ ਸਿੱਧੂ ਨੂੰ ਪੰਜਾਬ ਦੀ ਮਹਿਲਾ ਵਿੰਗ ਦੀ ਮਜ਼ਬੂਤੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਉਹਨਾਂ ਬਿਆਨ ਦਿੰਦਿਆਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਵੀ ਅਹੁਦੇ ਦਾ ਲਾਲਚ ਨਹੀਂ ਹੈ। ਉਹਨਾਂ ਦਾ ਉਦੇਸ਼ ਲੋਕਾਂ ਦੇ ਕੰਮ ਕਰਨਾ ਹੈ। ਉਹਨਾਂ ਨੂੰ ਦੋ ਸਾਲ ਤੋਂ ਜ਼ਿੰਮੇਵਾਰੀ ਮਿਲਣ ਦੀ ਗੱਲ ਹੋ ਰਹੀ ਹੈ ਜੋ ਅਜੇ ਤਕ ਨਹੀਂ ਮਿਲੀ। ਉਹਨਾਂ ਨੂੰ ਪੰਜਾਬ ਲਈ ਜੋ ਸਹੀ ਲੱਗੇਗਾ ਉਹੀ ਕਰਨਗੇ।

ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਨਾਲ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਦੋ ਟਵੀਟ ਕੀਤੇ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ‘ਅੱਛਾ ਇਨਸਾਨ ਮਤਲਬੀ ਨਹੀਂ ਹੁੰਦਾ, ਬੱਸ ਦੂਰ ਹੋ ਜਾਂਦਾ ਹੈ, ਉਨ੍ਹਾਂ ਲੋਕਾਂ ਤੋਂ, ਜਿਨ੍ਹਾਂ ਨੂੰ ਉਨ੍ਹਾਂ ਦੀ ਕਦਰ ਨਹੀਂ ਹੁੰਦੀ।’ ਹੁਣ ਸਵਾਲ ਉੱਠ ਰਹੇ ਹਨ ਕਿ ਕੈਪਟਨ ਅੱਜ ਨਵਜੋਤ ਸਿੱਧੂ ਨੂੰ ਉਨ੍ਹਾਂ ਦੀ ਕਦਰ ਦਾ ਅਹਿਸਾਸ ਕਰਵਾ ਪਾਉਣਗੇ ਜਾਂ ਨਹੀਂ।

ਦੱਸ ਦਈਏ ਕਿ ਕੈਪਟਨ ਨੇ ਅੱਜ ਦੂਜੀ ਵਾਰ ਨਵਜੋਤ ਸਿੱਧੂ ਨੂੰ ਸਿਸਵਾਂ ਫਾਰਮ ਹਾਊਸ ’ਤੇ ਬੁਲਾਇਆ ਹੈ। ਇਸ ਤੋਂ ਪਹਿਲਾਂ 25 ਨਵੰਬਰ ਨੂੰ ਨਵਜੋਤ ਸਿੱਧੂ ਤੇ ਕੈਪਟਨ ਦੁਪਹਿਰ ਦੇ ਖਾਣੇ ’ਤੇ ਮਿਲੇ ਸੀ। ਉਸ ਮਗਰੋਂ ਵੀ ਨਵਜੋਤ ਸਿੱਧੂ ਦੀ ਵਾਪਸੀ ਬਾਰੇ ਕੋਈ ਫੈਸਲਾ ਨਹੀਂ ਹੋ ਪਾਇਆ ਸੀ।  

Click to comment

Leave a Reply

Your email address will not be published. Required fields are marked *

Most Popular

To Top