ਨਵਜੋਤ ਕੌਰ ਸਿੱਧੂ ਨੇ ਦੱਸਿਆ ਬਿਜਲੀ ਬਿੱਲ ਨਾ ਭਰਨ ਦਾ ਕਾਰਨ, ਸੁਖਬੀਰ ਬਾਦਲ ਨੂੰ ਦਿੱਤਾ ਮੋੜਵਾਂ ਜਵਾਬ

ਬਿਜਲੀ ਬਿੱਲ ਦੇ ਬਕਾਇਆ ਸਬੰਧੀ ਨਵਜੋਤ ਸਿੰਘ ਸਿੱਧੂ ਨੂੰ ਜਿੱਥੇ ਸਿਆਸੀ ਪਾਰਟੀਆਂ ਦੇ ਸ਼ਬਦੀ ਹਮਲਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਉਸੇ ਵਿਚਕਾਰ ਹੀ ਅੱਜ ਨਵਜੋਤ ਕੌਰ ਸਿੱਧੂ ਨੇ ਸਪਸ਼ਟੀਕਰਨ ਦਿੱਤਾ ਹੈ ਕਿ ਕਿਸ ਕਾਰਨ ਉਨ੍ਹਾਂ ਵਲੋਂ ਇਹ ਬਿੱਲ ਨਹੀਂ ਸੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਵੀ ਨਿਸ਼ਾਨੇ ‘ਤੇ ਲਿਆ ਗਿਆ ਅਤੇ ਕਿਹਾ ਕਿ ਉਹ ਆਪਣੀ ਜੇਬ ਵਿਚੋਂ ਬਿਜਲੀ ਬਿੱਲ ਭਰਦੇ ਹਨ, ਸਰਕਾਰੀ ਖਰਚੇ ਵਿਚ ਨਹੀਂ ਪਾਉਂਦੇ।

ਇਸ ਦੌਰਾਨ ਜਿੱਥੇ ਉਹਨਾਂ ਸੁਖਬੀਰ ਬਾਦਲ ਨੂੰ ਖਰੀਆਂ ਖਰੀਆਂ ਸੁਣਾਈਆਂ। ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਬਿੱਲ ਸਰਦੀਆਂ ਅਤੇ ਗਰਮੀਆਂ ਵਿਚ ਬਰਾਬਰ ਦਾ ਹੀ ਆਉਂਦਾ ਸੀ ਜਿਸ ਕਰ ਕੇ ਉਨ੍ਹਾਂ ਵਲੋਂ ਅਧਿਕਾਰੀਆਂ ਕੋਲੋਂ ਇਸ ਦੀ ਜਾਂਚ ਕਰਵਾਈ ਜਾ ਰਹੀ ਹੈ ਜਾਂਚ ਤੋਂ ਬਾਅਦ ਬਣਦਾ ਬਿੱਲ ਦਿੱਤਾ ਜਾਵੇਗਾ। ਲਈਵ ਵੀਡੀਓ ਦੌਰਾਨ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਿੱਧੂ ਪਰਿਵਾਰ ਨੇ ਅੱਜ ਤੱਕ ਕਦੇ ਵੀ ਆਪਣੇ ਇਲਾਜ ਲਈ ਸਰਕਾਰੀ ਖ਼ਜ਼ਾਨੇ ’ਚੋਂ ਕੋਈ ਪੈਸਾ ਨਹੀਂ ਲਿਆ।
ਉਨ੍ਹਾਂ ਆਖਿਆ ਕਿ ਸੁਖਬੀਰ ਬਾਦਲ ਉਸ ਸ਼ਖ਼ਸ ’ਤੇ ਉਂਗਲ ਚੁੱਕ ਰਹੇ ਹਨ, ਜਿਹੜਾ ਆਪਣੇ ਪੱਲਿਓਂ ਲੋਕਾਂ ਲਈ ਕਰੋੜਾਂ ਰੁਪਏ ਖਰਚ ਰਿਹਾ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਉਤੇ ਇਲਜ਼ਾਮ ਲੱਗੇ ਸੀ ਕਿ ਉਨ੍ਹਾਂ ਨੇ ਪਿਛਲੇ ਨੌਂ ਮਹੀਨਿਆਂ ਤੋਂ ਆਪਣੇ ਘਰ ਦਾ ਬਿੱਲ ਅਦਾ ਨਹੀਂ ਕੀਤਾ ਹੈ। ਉਨ੍ਹਾਂ ‘ਤੇ ਕੁਲ 8 ਲੱਖ 67 ਹਜ਼ਾਰ ਅਤੇ 540 ਰੁਪਏ ਬਕਾਇਆ ਹੈ।
