ਨਵਜੋਤ ਸਿੰਘ ਸਿੱਧੂ ਨੇ ਅਦਾਲਤ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ, ਵੀਡੀਓ ਕਾਨਫਰੰਸਿੰਗ ਰਾਹੀਂ ਪੁੱਛਗਿਛ ਕਰਨ ਦੀ ਆਖੀ ਗੱਲ

 ਨਵਜੋਤ ਸਿੰਘ ਸਿੱਧੂ ਨੇ ਅਦਾਲਤ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ, ਵੀਡੀਓ ਕਾਨਫਰੰਸਿੰਗ ਰਾਹੀਂ ਪੁੱਛਗਿਛ ਕਰਨ ਦੀ ਆਖੀ ਗੱਲ

ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਸ਼ਿਕਾਇਤ ਦੇ ਮਾਮਲੇ ’ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਗਵਾਹ ਵਜੋਂ ਤਲਬ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਦਲੀਲ ਦਿੱਤੀ ਕਿ ਜਾਂ ਤਾਂ ਉਸ ਦਾ ਨਾਂ ਗਵਾਹ ਵਜੋਂ ਹਟਾਇਆ ਜਾਵੇ ਜਾਂ ਉਸ ਤੋਂ ਵੀਡੀਓ ਕਾਨਫਰੰਸਿੰਗ ਰਾਹੀ ਪੁੱਛਗਿੱਛ ਕੀਤੀ ਜਾਵੇ।

ਸਿੱਧੂ ਦੀ ਪਟੀਸ਼ਨ ’ਤੇ ਨੋਟਿਸ ਲੈਂਦਿਆਂ ਸੈਸ਼ਨ ਜੱਜ ਮੁਨੀਸ਼ ਸਿੰਗਲ ਦੀ ਅਦਾਲਤ ਨੇ ਹੇਠਲੀ ਅਦਾਲਤ ਨੂੰ ਸੈਸ਼ਨ ਅਦਾਲਤ ਦੀ ਅਗਲੀ ਸੁਣਵਾਈ ਦੀ ਮਿਤੀ 7 ਸਤੰਬਰ ਤੋਂ ਪਹਿਲਾਂ ਮਾਮਲੇ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਕੋਰਟ ਨੇ ਸ਼ਿਕਾਇਤਕਰਤਾ ਨੂੰ ਉਸ ਦੇ ਵਕੀਲ ਹਰੀਸ਼ ਰਾਏ ਢਾਂਡਾ ਰਾਹੀਂ ਨੋਟਿਸ ਜਾਰੀ ਕੀਤਾ ਹੈ।

ਸੀ.ਜੇ.ਐੱਮ. ਸੁਮੀਤ ਮੱਕੜ ਦੀ ਅਦਾਲਤ ਨੇ ਸਿੱਧੂ ਨੂੰ ਗਵਾਹ ਦੇ ਰੂਪ ’ਚ ਤਲਬ ਕੀਤਾ ਸੀ, ਜਿਸ ਤੋਂ ਬਾਅਦ ਸਿੱਧੂ ਨੇ ਆਪਣੇ ਵਕੀਲ ਦੁਆਰਾ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਗਵਾਹਾਂ ਦੀ ਸੂਚੀ ਤੋਂ ਹਟਾਉਣ ਲਈ ਅਰਜ਼ੀ ਦਾਇਰ ਕੀਤੀ ਸੀ।ਸੀ.ਜੇ.ਐੱਮ. ਨੇ ਉਨ੍ਹਾਂ ਦੀ ਅਰਜ਼ੀ ਨੂੰ ਇਸ ਟਿੱਪਣੀ ਨਾਲ ਖਾਰਜ ਕਰ ਦਿੱਤਾ ਹੈ ਕਿ ਇੱਕ ਗਵਾਹ ਦੇ ਰੂਪ ਵਜੋਂ ਸਿੱਧੂ ਦੀ ਹਾਜ਼ਰੀ ਜਰੂਰੀ ਹੈ।

ਉਨ੍ਹਾਂ ਨੇ ਆਪਣੇ ਹੁਕਮਾਂ ’ਚ ਕਿਹਾ ਕਿ ਸ਼ਿਕਾਇਤਕਰਤਾ ਸਾਬਕਾ ਡੀ.ਐੱਸ.ਪੀ.ਸੇਖੋਂ ਦੇ ਅਨੁਸਾਰ ਉਨ੍ਹਾਂ ਨੂੰ ਤਤਕਾਲੀ ਸਥਾਨਕ ਸਰਕਾਰਾਂ ਬਾਰੇ ਨਵਜੋਤ ਸਿੰਘ ਸਿੱਧੂ ਵੱਲੋਂ ਕੇਸ ਦੀ ਜਾਂਚ ਸੌਂਪੀ ਗਈ ਸੀ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ਿਕਾਇਤਕਰਤਾ ਨੂੰ ਫੋਨ ਕਰ ਕੇ ਜਾਂਚ ਰੋਕਣ ਦੀ ਧਮਕੀ ਦਿੱਤੀ ਸੀ। ਇਸ ਲਈ ਮਾਮਲੇ ’ਚ ਗਵਾਹ ਵਜੋਂ ਸਿੱਧੂ ਦੀ ਗਵਾਹੀ ਸਪੱਸ਼ਟ ਤੌਰ ’ਤੇ ਜ਼ਰੂਰੀ ਹੈ।

ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਸ਼ਿਕਾਇਤ ਦੇ ਮਾਮਲੇ ’ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਗਵਾਹ ਵਜੋਂ ਤਲਬ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਦਲੀਲ ਦਿੱਤੀ ਕਿ ਜਾਂ ਤਾਂ ਉਸ ਦਾ ਨਾਂ ਗਵਾਹ ਵਜੋਂ ਹਟਾਇਆ ਜਾਵੇ ਜਾਂ ਉਸ ਤੋਂ ਵੀਡੀਓ ਕਾਨਫਰੰਸਿੰਗ ਰਾਹੀ ਪੁੱਛਗਿੱਛ ਕੀਤੀ ਜਾਵੇ।

ਸਿੱਧੂ ਦੀ ਪਟੀਸ਼ਨ ’ਤੇ ਨੋਟਿਸ ਲੈਂਦਿਆਂ ਸੈਸ਼ਨ ਜੱਜ ਮੁਨੀਸ਼ ਸਿੰਗਲ ਦੀ ਅਦਾਲਤ ਨੇ ਹੇਠਲੀ ਅਦਾਲਤ ਨੂੰ ਸੈਸ਼ਨ ਅਦਾਲਤ ਦੀ ਅਗਲੀ ਸੁਣਵਾਈ ਦੀ ਮਿਤੀ 7 ਸਤੰਬਰ ਤੋਂ ਪਹਿਲਾਂ ਮਾਮਲੇ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਕੋਰਟ ਨੇ ਸ਼ਿਕਾਇਤਕਰਤਾ ਨੂੰ ਉਸ ਦੇ ਵਕੀਲ ਹਰੀਸ਼ ਰਾਏ ਢਾਂਡਾ ਰਾਹੀਂ ਨੋਟਿਸ ਜਾਰੀ ਕੀਤਾ ਹੈ। ਸੀ.ਜੇ.ਐੱਮ. ਸੁਮੀਤ ਮੱਕੜ ਦੀ ਅਦਾਲਤ ਨੇ ਸਿੱਧੂ ਨੂੰ ਗਵਾਹ ਦੇ ਰੂਪ ’ਚ ਤਲਬ ਕੀਤਾ ਸੀ, ਜਿਸ ਤੋਂ ਬਾਅਦ ਸਿੱਧੂ ਨੇ ਆਪਣੇ ਵਕੀਲ ਦੁਆਰਾ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਗਵਾਹਾਂ ਦੀ ਸੂਚੀ ਤੋਂ ਹਟਾਉਣ ਲਈ ਅਰਜ਼ੀ ਦਾਇਰ ਕੀਤੀ ਸੀ।

ਸੀ.ਜੇ.ਐੱਮ. ਨੇ ਉਨ੍ਹਾਂ ਦੀ ਅਰਜ਼ੀ ਨੂੰ ਇਸ ਟਿੱਪਣੀ ਨਾਲ ਖਾਰਜ ਕਰ ਦਿੱਤਾ ਹੈ ਕਿ ਇੱਕ ਗਵਾਹ ਦੇ ਰੂਪ ਵਜੋਂ ਸਿੱਧੂ ਦੀ ਹਾਜ਼ਰੀ ਜਰੂਰੀ ਹੈ। ਉਨ੍ਹਾਂ ਨੇ ਆਪਣੇ ਹੁਕਮਾਂ ’ਚ ਕਿਹਾ ਕਿ ਸ਼ਿਕਾਇਤਕਰਤਾ ਸਾਬਕਾ ਡੀ.ਐੱਸ.ਪੀ.ਸੇਖੋਂ ਦੇ ਅਨੁਸਾਰ ਉਨ੍ਹਾਂ ਨੂੰ ਤਤਕਾਲੀ ਸਥਾਨਕ ਸਰਕਾਰਾਂ ਬਾਰੇ ਨਵਜੋਤ ਸਿੰਘ ਸਿੱਧੂ ਵੱਲੋਂ ਕੇਸ ਦੀ ਜਾਂਚ ਸੌਂਪੀ ਗਈ ਸੀ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ਿਕਾਇਤਕਰਤਾ ਨੂੰ ਫੋਨ ਕਰ ਕੇ ਜਾਂਚ ਰੋਕਣ ਦੀ ਧਮਕੀ ਦਿੱਤੀ ਸੀ। ਇਸ ਲਈ ਮਾਮਲੇ ’ਚ ਗਵਾਹ ਵਜੋਂ ਸਿੱਧੂ ਦੀ ਗਵਾਹੀ ਸਪੱਸ਼ਟ ਤੌਰ ’ਤੇ ਜ਼ਰੂਰੀ ਹੈ।

Leave a Reply

Your email address will not be published.