News

ਨਵਜੋਤ ਸਿੱਧੂ ਦਾ ਮੁੱਖ ਮੰਤਰੀ ‘ਤੇ ਇੱਕ ਹੋਰ ਵੱਡਾ ਹਮਲਾ, ਕੈਪਟਨ ਬਾਰੇ ਕਹੀ ਵੱਡੀ ਗੱਲ

ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਵਿਚਾਲੇ ਆਪਸੀ ਜ਼ੁਬਾਨੀ ਜੰਗ ਹੁਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਇੱਕ ਪਾਸੇ ਜਿੱਥੇ ਕੈਪਟਨ ਸਿੱਧੂ ਨੂੰ ਆਪਣੇ ਖਿਲਾਫ ਚੋਣ ਲੜ੍ਹਨ ਲਈ ਚੈਲੰਜ ਕਰ ਚੁੱਕੇ ਹਨ। ਉਥੇ ਹੀ ਨਵਜੋਤ ਸਿੱਧੂ ਲਗਾਤਾਰ ਆਪਣੇ ਸੋਸ਼ਲ ਮੀਡੀਆ ਰਾਹੀਂ ਬੇਅਦਬੀ ਮਾਮਲਿਆਂ ਵਿੱਚ ਮੁੱਖ ਮੰਤਰੀ ਕੈਪਟਨ ‘ਤੋਂ ਤਿੱਖੇ ਸਵਾਲ ਪੁੱਛ ਰਹੇ ਹਨ।

SC to re-examine Sidhu's sentence in road rage case | Deccan Herald

ਨਵਜੋਤ ਸਿੱਧੂ ਨੇ ਹੁਣ ਇੱਕ ਵਾਰ ਫਿਰ ਤੋਂ ਬੇਅਦਬੀ ਮਾਮਲਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਨਵੀਂ ਸਿੱਟ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਨੇ, ਸਿੱਧੂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, “ਅਫ਼ਸੋਸ !! ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰਕੇ ਸਰਕਾਰ ਹਾਈਕੋਰਟ ਦੇ ਉਹ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸ ਦੇ ਵਿਰੋਧ ‘ਚ ਪੰਜਾਬ ਦੇ ਲੋਕ ਖੜ੍ਹੇ ਹਨ।

ਨਵੀਂ ਸਿਟ (SIT) ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੀ ਚੋਣ ਜ਼ਾਬਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈI ਇਨਸਾਫ਼ ਵਿੱਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟਾਂ (SITs) ਬਣਨ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇੱਕੋ ਦੋਸ਼ ਬਾਰੇ ਵਾਰ-ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ।

ਦੱਸ ਦਈਏ ਕਿ ਹਾਈਕੋਰਟ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਖਾਰਿਜ ਕਰਨ ਤੋਂ ਬਾਅਦ ਹੁਣ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਨਵੀਂ ਤਿੰਨ ਮੈਂਬਰੀ ਐੱਸ.ਆਈ.ਟੀ. ਬਣਾਈ ਗਈ ਹੈ, ਇਸ ਐੱਸ.ਆਈ.ਟੀ. ਏ.ਜੀ.ਡੀ.ਪੀ. ਐਲ.ਕੇ. ਯਾਦਵ, ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਅਤੇ ਡੀ.ਆਈ.ਜੀ. ਫਰੀਦਕੋਟ ਰੇਂਜ ਸੁਰਜੀਤ ਸਿੰਘ ਨੂੰ ਸ਼ਾਮਿਲ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਸਿੱਧੂ ਨੇ ਇਸ ਪੂਰੇ ਮਾਮਲੇ ਨੂੰ ਗ੍ਰਹਿ ਮੰਤਰੀ ਯਾਨੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਨਾਕਾਬਲਿਅਤ ਕਰਾਰ ਦਿੱਤਾ ਹੈ।

Click to comment

Leave a Reply

Your email address will not be published. Required fields are marked *

Most Popular

To Top