ਨਵਜੋਤ ਸਿੱਧੂ ਦੀ ਅਦਾਲਤ ‘ਚ ਪੇਸ਼ੀ ਸਬੰਧੀ ਪ੍ਰੋਡਕਸ਼ਨ ਵਾਰੰਟ ਜਾਰੀ, 21 ਅਕਤੂਬਰ ਨੂੰ ਹੋ ਸਕਦੀ ਹੈ ਪੇਸ਼ੀ

 ਨਵਜੋਤ ਸਿੱਧੂ ਦੀ ਅਦਾਲਤ ‘ਚ ਪੇਸ਼ੀ ਸਬੰਧੀ ਪ੍ਰੋਡਕਸ਼ਨ ਵਾਰੰਟ ਜਾਰੀ, 21 ਅਕਤੂਬਰ ਨੂੰ ਹੋ ਸਕਦੀ ਹੈ ਪੇਸ਼ੀ

ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੱਧੂ ਨੂੰ ਮੁੱਖ ਨਿਆਇਕ ਸਜ਼ਾ ਅਧਿਕਾਰੀ ਸੁਮਿਤ ਮੱਕੜ ਨੇ ਇੱਕ ਮਾਮਲੇ ਵਿੱਚ ਬਤੌਰ ਗਵਾਹ ਪੇਸ਼ ਹੋਣ ਲਈ ਉਹਨਾਂ ਨੇ 21 ਅਕਤੂਬਰ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਸੁੱਖਿਆ ਦਾ ਹਵਾਲਾ ਦਿੰਦੇ ਹੋਏ ਸਿੱਧੂ ਨੇ 2 ਵਾਰ ਅਦਾਲਤ ਤੋਂ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਲਈ ਅਪੀਲ ਕੀਤੀ ਸੀ, ਜਿਸ ਸਬੰਧੀ ਫਿਰ ਨਿਰੀਖਣ ਪਟੀਸ਼ਨ ਵੀ ਖਾਰਜ ਕਰ ਦਿੱਤੀ ਗਈ ਸੀ।

Navjot Singh Sidhu's Special Diet In Patiala Jail - Pecans, Sauteed Veggies

ਸਿੱਧੂ ਨੇ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਰਤੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਦਰਜ ਕੇਸ ਵਿੱਚ ਗਵਾਹ ਵਜੋਂ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਵਾਰ-ਵਾਰ ਇਨਕਾਰ ਕੀਤਾ ਹੈ। ਗ੍ਰੈਂਡ ਮੈਨਰ ਹੋਮਜ਼ ਸੀਐਲ.ਯੂ. ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਆਸ਼ੂ ਖਿਲਾਫ਼ ਮੁਕੱਦਮਾ ਦਾਇਰ ਕੀਤਾ ਹੋਇਆ ਹੈ।

Former minister Bharat Bhushan Ashu denied bail in corruption case

ਸਿੱਧੂ ਨੇ ਦਲੀਲ ਦਿੱਤੀ ਸੀ ਕਿ ਉਹਨਾਂ ਨੂੰ ਮਾਮਲੇ ਵਿੱਚ ਗਵਾਹ ਵਜੋਂ ਨਹੀਂ ਬੁਲਾਇਆ ਜਾ ਸਕਦਾ। ਬਰਖਾਸਤ ਡੀਐਸਪੀ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਸਿੱਧੂ ਨੂੰ ਮਾਮਲੇ ਵਿੱਚ ਗਵਾਹ ਦੇ ਤੌਰ ਤੇ ਬੁਲਾਇਆ ਜਾਣਾ ਚਾਹੀਦਾ ਹੈ ਕਿਉਂ ਕਿ 2019 ਵਿੱਚ ਸਥਾਨਕ ਸਰਕਾਰਾਂ ਮੰਤਰੀ ਦੇ ਰੂਪ ਵਿੱਚ ਉਹਨਾਂ ਨੂੰ ਕਾਰਜਕਾਲ ਦੌਰਾਨ ਆਸ਼ੂ ਦਾ ਨਾਮ ਸੀਐਲਯੂ ਘਪਲੇ ਦੀ ਜਾਂਚ ਰਿਪੋਰਟ ਵਿੱਚ ਪ੍ਰਮੁੱਖਤਾ ਨਾਲ ਆਇਆ ਸੀ।

ਅਧਿਕਾਰੀ ਵੱਲੋਂ ਮਾਮਲੇ ਦੀ ਫ਼ਾਈਲ ਸਿੱਧੂ ਦੇ ਦਫ਼ਤਰ ਵਿੱਚ ਜਮ੍ਹਾਂ ਕੀਤੀ ਗਈ ਸੀ, ਜੋ ਕਿ ਹੁਣ ਕਥਿਤ ਤੌਰ ਤੇ ਗਾਇਬ ਹੈ। ਪਿਛਲੀਆਂ ਅਰਜ਼ੀਆਂ ਦਾ ਨਿਪਟਾਰਾ ਕਰਦੇ ਸਮੇਂ ਅਦਾਲਤ ਨੂੰ ਪਤਾ ਲੱਗਿਆ ਕਿ ਸ਼ਿਕਾਇਤਕਰਤਾ ਨੂੰ ਤਤਕਾਲੀ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੱਧੂ ਵੱਲੋਂ ਜਾਂਚ ਦਾ ਕੰਮ ਸੌਂਪਿਆ ਗਿਆ ਸੀ।

ਅਦਾਲਤ ਨੇ ਕਿਹਾ ਕਿ ਤੱਥਾਂ ਦਾ ਪਤਾ ਲਾਉਣ ਲਈ ਕਿ ਕੀ ਸ਼ਿਕਾਇਤਕਰਤਾ ਜਾਂਚ ਦੇ ਲਈ ਅਧਿਕਾਰਤ ਕੀਤਾ ਗਿਆ ਸੀ? ਕੀ ਸ਼ਿਕਾਇਤਕਰਤਾ ਵੱਲੋਂ ਜਾਂਚ ਰਿਪੋਰਟ ਗਵਾਹ/ ਅਰਜ਼ੀਕਰਤਾ ਦੇ ਦਫ਼ਤਰ ਨੂੰ ਪੇਸ਼ ਕੀਤੀ ਗਈ ਸੀ? ਕੀ ਫ਼ਾਈਲ ਮੁੜ ਬਣਾਉਣ ਲਈ ਤਤਕਾਲੀ ਸਥਾਨਕ ਸਰਕਾਰਾਂ ਮੰਤਰੀ ਰਹਿੰਦੇ ਹੋਏ ਉਨ੍ਹਾਂ ਵੱਲੋਂ ਕੋਈ ਹੁਕਮ ਪਾਸ ਕੀਤਾ ਗਿਆ ਸੀ?

ਅਦਾਲਤ ਨੇ ਇਹ ਵੀ ਠਹਿਰਾਇਆ ਕਿ ਜੇਕਰ ਸਿੱਧੂ ਨੂੰ ਆਪਣੀ ਜਾਨ ਨੂੰ ਲੈ ਕੇ ਕੋਈ ਖ਼ਤਰਾ ਹੈ ਤਾਂ ਜੇਲ੍ਹ ਸੁਪਰੀਡੈਂਟ ਪਟਿਆਲਾ ਆਪਣੇ ਪੱਧਰ ’ਤੇ ਪਟਿਆਲਾ ਦੇ ਪੁਲਸ ਮੁਖੀ ਨੂੰ ਇਸ ਸਬੰਧੀ ਲਿਖ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਵਾ ਸਕਦੇ ਹਨ ਪਰ ਗਵਾਹ ਨੂੰ ਅਦਾਲਤ ’ਚ ਪੇਸ਼ ਕਰਨਾ ਜ਼ਰੂਰੀ ਹੈ। ਇਹਨਾਂ ਹੁਕਮਾਂ ਤੋਂ ਬਾਅਦ ਸਿੱਧੂ ਨੂੰ ਗਵਾਹੀ ਲਈ ਲੁਧਿਆਣਾ ਦੀ ਅਦਾਲਤ ਵਿੱਚ 21 ਅਕਤੂਬਰ ਨੂੰ ਪੇਸ਼ ਕੀਤਾ ਜਾ ਸਕਦਾ ਹੈ।

Leave a Reply

Your email address will not be published.