News

ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਸੀਐਮ ਚੰਨੀ ਨੇ ਦਿੱਤਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਅਹੁਦੇ ਤੋਂ ਨਵਜੋਤ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ’ਤੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹਨਾਂ ਨੂੰ ਅਜੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਕ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਨੂੰ ਸਿੱਧੂ ਦੇ ਅਸਤੀਫ਼ੇ ਨੂੰ ਲੈ ਕੇ ਸਵਾਲ ਕੀਤਾ ਗਿਆ ਸੀ। ਉਹਨਾਂ ਕਿਹਾ ਕਿ, ਸਿੱਧੂ ਜੇ ਨਾਰਾਜ਼ ਹੈ ਤਾਂ ਉਹਨਾਂ ਨਾਲ ਗੱਲ ਕੀਤੀ ਜਾਵੇਗੀ।

Navjot Singh Sidhu resigns as Punjab Congress chief

ਸਿੱਧੂ ਸਾਡੇ ਪ੍ਰਧਾਨ ਹਨ ਅਤੇ ਉਹ ਚੰਗੇ ਆਗੂ ਹਨ, ਮੇਰੇ ਨਾਲ ਉਹਨਾਂ ਦੀ ਕੋਈ ਨਾਰਾਜ਼ਗੀ ਨਹੀਂ ਹੈ। ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਇੱਕ ਵਾਰ ਫਿਰ ਅਪੀਲ ਕੀਤੀ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਕਿਸਾਨਾਂ ਦੇ ਭਲੇ ਲਈ ਅਜਿਹਾ ਕਰਨਾ ਬੇਹੱਦ ਜ਼ਰੂਰੀ ਹੈ। ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ। ਉਹ ਕਿਸਾਨਾਂ ਨਾਲ ਖੜੇ ਹਨ ਅਤੇ ਉਹਨਾਂ ਦੇ ਹੱਕਾਂ ਲਈ ਲੜਾਈ ਲੜਨਗੇ।

ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਉਹ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਕੂਚ ਕਰਨਗੇ। ਸੀਐਮ ਨੇ ਗਰੀਬ ਲੋਕਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੇ ਮੈਂਬਰਾਂ ਲਈ ਨੌਕਰੀ ਦੀ ਵਿਵਸਥਾ ਕੀਤੀ ਜਾਵੇਗੀ। ਦੱਸ ਦਈਏ ਕਿ ਨਵਜੋਤ ਸਿੱਧੂ ਨੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਅਪਣਾ ਅਸਤੀਫ਼ਾ ਭੇਜਿਆ ਹੈ।

ਆਪਣੇ ਅਸਤੀਫ਼ੇ ਵਿੱਚ ਉਹਨਾਂ ਲਿਖਿਆ ਕਿ, ਇਨਸਾਨ ਦਾ ਪਤਨ ਸਮਝੌਤੇ ਨਾਲ ਹੁੰਦਾ ਹੈ। ਮੈਂ ਕਾਂਗਰਸ ਦੇ ਭਵਿੱਖ ਅਤੇ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਕਦੇ ਸਮਝੌਤਾ ਨਹੀਂ ਕਰ ਸਕਦਾ। ਇਸ ਲਈ, ਮੈਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਪਰ ਕਾਂਗਰਸ ਦੀ ਸੇਵਾ ਜਾਰੀ ਰੱਖਾਂਗਾ।” ਸਿੱਧੂ ਦੇ ਅਸਤੀਫੇ ਨੇ ਕਾਂਗਰਸ ਨੂੰ ਬੇਹੱਦ ਮਾੜੀ ਸਥਿਤੀ ‘ਚ ਪਹੁੰਚਾ ਦਿੱਤਾ ਹੈ।

Click to comment

Leave a Reply

Your email address will not be published.

Most Popular

To Top