Punjab

ਨਵਜੋਤ ਸਿੱਧੂ ਨਾਲ ਜੁੜੀ ਵੱਡੀ ਖ਼ਬਰ, ਉਪ ਮੁੱਖ ਮੰਤਰੀ ਜਾਂ ਸੂਬਾ ਪ੍ਰਧਾਨ ਬਣਾਉਣ ਬਾਰੇ ਵਿਚਾਰ: ਸੂਤਰ

ਖੇਤੀ ਕਾਨੂੰਨਾਂ ਦੇ ਖ਼ਿਲਾਫ਼ 3 ਅਕਤੂਬਰ ਤੋਂ ਹੋਣ ਵਾਲੀ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਵਿੱਚ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਡੇਢ ਘੰਟਾ ਮੁਲਾਕਾਤ ਕੀਤੀ।

ਮੁਲਾਕਾਤ ਤੋਂ ਬਾਅਦ ਰਾਵਤ ਨੇ ਕਿਹਾ ਕਿ ਸਿੱਧੂ ਪਾਰਟੀ ਦੇ ਪ੍ਰੋਗਰਾਮ ਵਿੱਚ ਜ਼ਰੂਰ ਸ਼ਾਮਲ ਹੋਣਗੇ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਲਦ ਹੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਿੱਚ ਵੱਡੀ ਜ਼ਿੰਮੇਵਾਰੀ ਮਿਲਣ ਵਾਲੀ ਹੈ। ਸੂਤਰਾਂ ਮੁਤਾਬਕ ਪਾਰਟੀ ਸਿੱਧੂ ਨੂੰ ਉਪ ਮੁੱਖ ਮੰਤਰੀ ਜਾਂ ਸੂਬਾ ਪ੍ਰਧਾਨ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬਹਿਬਲ ਕਲਾਂ ਗੋਲੀਕਾਂਡ ’ਚ ਸਾਬਕਾ ਡੀਜੀਪੀ ਸੈਣੀ ਨੇ ਦਿੱਤੀ ਸੀ ਗੋਲੀ ਚਲਾਉਣ ਦੀ ਹਿਦਾਇਤ

ਸਿੱਧੂ ਨੂੰ ਮੰਤਰੀ ਮੰਡਲ ਵਿੱਚ ਵਾਪਸ ਲਿਆਉਣ ਬਾਰੇ ਵਿਚਾਰ ਕੀਤੀ ਜਾ ਰਹੀ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਸੀ ਕਿ ਸਿੱਧੂ ਨੂੰ ਅਹਿਮ ਜਿੰਮੇਵਾਰੀ ਮਿਲੇਗੀ। ਸਿੱਧੂ ਕਾਂਗਰਸ ਦਾ ਭਵਿੱਖ ਹਨ। ਰਾਹੁਲ ਗਾਂਧੀ ਕੱਲ੍ਹ ਪੰਜਾਬ ਆ ਰਹੇ ਹਨ, ਇਸ ਲਈ ਰਾਹੁਲ ਗਾਂਧੀ ਤੇ ਰਾਵਤ ਦੀ ਕੋਸ਼ਿਸ਼ ਹੈ ਕਿ ਸਿੱਧੂ-ਕੈਪਟਨ ਦੀਆਂ ਦੂਰੀਆਂ ਖਤਮ ਹੋਣ।

ਇਹ ਵੀ ਪੜ੍ਹੋ: ਹਾਥਰਸ ਸਮੂਹਿਕ ਬਲਾਤਕਾਰ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋਂ ਕੈਂਡਲ ਮਾਰਚ ਕੱਢ ਕੀਤੀ ਜਾ ਰਹੀ ਇਨਸਾਫ਼ ਦੀ ਮੰਗ

ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨਾਲ ਬੀਤੇ ਦਿਨ ਮੀਟਿੰਗ ਪਿੱਛੋਂ ਦਾਅਵਾ ਕੀਤਾ ਕਿ ਸ੍ਰੀ ਸਿੱਧੂ, ਰਾਹੁਲ ਗਾਂਧੀ ਨਾਲ ਕਿਸਾਨ ਅੰਦੋਲਨ ’ਚ ਹਿੱਸਾ ਲੈਣਗੇ। ਸ੍ਰੀ ਰਾਵਤ ਨੇ ਦਾਅਵਾ ਕੀਤਾ ਕਿ ਸ੍ਰੀ ਸਿੱਧੂ ਨਾਲ ਸਦਭਾਵਨਾਵਾ ਵਾਲੇ ਮਾਹੌਲ ਵਿੱਚ ਚੰਗੀ ਗੱਲਬਾਤ ਹੋਈ ਹੈ। ਉਹ ਸਾਡੇ ਭਰਾ ਹਨ ਅਤੇ ਰਾਜਨੀਤੀ ਤੇ ਮਾਨਵਤਾ ਦੇ ਪੁਜਾਰੀ ਹਨ।  

Click to comment

Leave a Reply

Your email address will not be published.

Most Popular

To Top