News

ਨਵਜੋਤ ਸਿੱਧੂ ਨੂੰ ਕਾਂਗਰਸ ’ਚ ਹਲਚਲ, ਸਿੱਧੂ ਨਾ ਮੰਨੇ ਤਾਂ ਹਾਈਕਮਾਨ ਲਵੇਗੀ ਵੱਡਾ ਫ਼ੈਸਲਾ

ਪੰਜਾਬ ਕਾਂਗਰਸ ਦੇ ਕਲੇਸ਼ ਬਾਰੇ ਹਾਈਕਮਾਨ ਵੱਡਾ ਐਕਸ਼ਨ ਲੈ ਸਕਦੀ ਹੈ। ਪਾਰਟੀ ਸਿੱਧੂ ਨੂੰ ਲੈ ਕੇ ਸਖ਼ਤ ਸਟੈਂਡ ਲੈ ਸਕਦੀ ਹੈ। ਅਸਤੀਫ਼ੇ ਮਗਰੋਂ ਪਾਰਟੀ ਲੀਡਰਸ਼ਿਪ ਨੇ ਅਜੇ ਤੱਕ ਸਿੱਧੂ ਨਾਲ ਗੱਲ ਨਹੀਂ ਕੀਤੀ। ਸਿੱਧੂ ਦਾ ਅਸਤੀਫ਼ਾ ਹੁਣ ਤੱਕ ਸਵੀਕਾਰ ਨਹੀਂ ਕੀਤਾ ਗਿਆ। ਪਾਰਟੀ ਸਿੱਧੂ ਨੂੰ ਸਮਾਂ ਦੇਣਾ ਚਾਹੁੰਦੀ ਹੈ ਪਰ ਜੇ ਉਹ ਸਹਿਮਤ ਨਹੀਂ ਹੋਏ ਤਾਂ ਸਖ਼ਤ ਕਦਮ ਚੁੱਕੇ ਜਾ ਸਕਦੇ ਹਨ।

Navjot Singh Sidhu pitches for 300 units of free power in Punjab | Business  Standard News

ਉਹਨਾਂ ਮੰਤਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ ਜੋ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਨਹੀਂ ਆਉਣਗੇ। ਦੱਸ ਦਈਏ ਕਿ ਨਵਜੋਤ ਸਿੱਧੂ ਅਚਾਨਕ ਹੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਕੇ ਪਾਰਟੀ ਲਈ ਵੱਡਾ ਸੰਕਟ ਖੜ੍ਹਾ ਕਰ ਦਿੱਤਾ ਹੈ। ਇੱਕ ਪਾਸੇ ਜਿੱਥੇ ਨਵਜੋਤ ਸਿੱਧੂ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ, ਉੱਥੇ ਹੀ ਹਾਈਕਮਾਨ ਵੀ ਬੇਹੱਦ ਨਿਮੋਸ਼ੀ ਮਹਿਸੂਸ ਕਰ ਰਹੀ ਹੈ।

ਸੂਤਰਾਂ ਮੁਤਾਬਕ ਹਾਈਕਮਾਨ ਇਸ ਕਲੇਸ਼ ਤੋਂ ਇੰਨਾ ਅੱਕ ਚੁੱਕੀ ਹੈ ਕਿ ਹੁਣ ਪੰਜਾਬ ਦੀ ਲੀਡਰਸ਼ਿਪ ਨੂੰ ਆਪੇ ਹੀ ਮਸਲਾ ਹੱਲ ਕਰਨ ਲਈ ਕਹਿ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਵੱਲੋਂ ਚਾਣਚੱਕ ਦਿੱਤੇ ਅਸਤੀਫ਼ੇ ਤੋਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਕਾਫ਼ੀ ਨਮੋਸ਼ੀ ਵਿੱਚ ਹਨ, ਕਿਉਂਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਡਟਵਾਂ ਸਟੈਂਡ ਲੈ ਕੇ ਨਵਜੋਤ ਸਿੱਧੂ ਨੂੰ ਪ੍ਰਧਾਨਗੀ ਸੌਂਪੀ ਸੀ। 

Click to comment

Leave a Reply

Your email address will not be published.

Most Popular

To Top