News

ਨਵਜੋਤ ਸਿੱਧੂ ਨੂੰ ਝਟਕਾ, ਮਾਲੀ ਤੋਂ ਬਾਅਦ ਪਿਆਰਾ ਲਾਲ ਗਰਗ ਨੇ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਰਹੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਪਿਆਰਾ ਲਾਲ ਗਰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਦੱਸ ਦਈਏ ਕਿ ਉਨ੍ਹਾਂ ਨੇ ਖੁਦ ਨੂੰ ਸਲਾਹਕਾਰ ਨਿਯੁਕਤ ਕਰਨ ਦੀ ਸਹਿਮਤੀ ਵਾਪਸ ਲੈ ਲਈ ਹੈ। ਇਹ ਸਿੱਧੂ ਲਈ ਦੂਜਾ ਵੱਡਾ ਝਟਕਾ ਹੈ, ਕਿਉਂਕਿ ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ ਨੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦਾ ਅਹੁਦਾ ਆਪਣੀ ਵਿਵਾਦਤ ਟਿੱਪਣੀ ਤੋਂ ਬਾਅਦ ਛੱਡ ਦਿੱਤਾ ਸੀ।

Will disgruntled Navjot Singh Sidhu go back to BJP? | India News | Zee News

ਦੱਸ ਦਈਏ ਕਿ ਪਿਆਰਾ ਲਾਲ ਗਰਗ ਇਕ ਸਿੱਖਿਆ ਕਾਰਕੁਨ ਵੀ ਹਨ। ਉਹਨਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਫ਼ੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ। ਡਾ. ਗਰਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਗਰਗ ਦੇ ਜਾਣਕਾਰ ਲੋਕਾਂ ਨੇ ਕਿਹਾ ਕਿ ਉਹਨਾਂ ਨੇ ਚਿੱਠੀ ਵਿੱਚ ਕਿਹਾ ਕਿ ਸਿੱਧੂ ਇੱਕ ਅਜਿਹਾ ਵਿਅਕਤੀ ਹੈ ਜੋ ਕਾਂਗਰਸ ਲਈ ਨਵੇਂ ਵਿਚਾਰ ਲੈ ਕੇ ਆਇਆ ਹੈ, ਪਰ ਉਹਨਾਂ ਖਿਲਾਫ਼ ਝੂਠੀਆਂ ਖ਼ਬਰਾਂ ਫੈਲਾਅ ਕੇ ਉਹਨਾਂ ਨੂੰ ਦੇਸ਼ ਤੋਂ ਕੱਢਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

ਗਰਗ ਨੇ ਕਿਹਾ ਕਿ ਅਜਿਹੇ ਲੋਕ ਸਿੱਧੂ ਦੇ ਬਹਾਨੇ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਲਈ ਉਹ ਉਨ੍ਹਾਂ ਨੂੰ ਸਲਾਹਕਾਰ ਬਣਨ ਲਈ ਦਿੱਤੀ ਗਈ ਸਹਿਮਤੀ ਵਾਪਸ ਲੈਦੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਿੱਧੂ ਆਪਣੀਆਂ ਗੰਭੀਰ ਯੋਜਨਾਵਾਂ ਨੂੰ ਨੇਪਰੇ ਚਾੜ੍ਹਨ ਦੇ ਯੋਗ ਹੋਣਗੇ।

ਉਨ੍ਹਾਂ ਨੇ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ‘ਤੇ ਬੋਲਣਾ ਬੰਦ ਨਹੀਂ ਕਰਨਗੇ। ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ ਅਤੇ ਪਿਆਰਾ ਲਾਲ ਗਰਗ ਵਿਵਾਦਤ ਟਿੱਪਣੀਆਂ ਕਾਰਨ ਵਿਰੋਧੀਆਂ ਦੇ ਨਿਸ਼ਾਨੇ ਤੇ ਸਨ। ਮਾਲਵਿੰਦਰ ਮਾਲੀ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ। ਪਰ ਹੁਣ ਪਿਆਰਾ ਲਾਲ ਗਰਗ ਵੀ ਉਹਨਾਂ ਦਾ ਸਾਥ ਛੱਡ ਗਏ ਹਨ।

Click to comment

Leave a Reply

Your email address will not be published. Required fields are marked *

Most Popular

To Top