ਨਵਜੋਤ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ, ਇਹ ਪਟੀਸ਼ਨ ਨੂੰ ਮਿਲੀ ਮਨਜ਼ੂਰੀ  

 ਨਵਜੋਤ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ, ਇਹ ਪਟੀਸ਼ਨ ਨੂੰ ਮਿਲੀ ਮਨਜ਼ੂਰੀ  

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਪਟਿਆਲਾ ਜੇਲ੍ਹ ਵਿੱਚ ਬੰਦ ਸਿੱਧੂ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਣ ਦੀ ਪਟੀਸ਼ਨ ਨੂੰ ਹਾਈਕੋਰਟ ਨੇ ਮਨਜ਼ੂਰ ਕਰ ਲਿਆ ਹੈ। ਨਵਜੋਤ ਸਿੱਧੂ ਨੂੰ ਫਿਜ਼ੀਕਲ ਤੌਰ ਤੇ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ।

Bharat Bhushan Ashu - Wikipedia

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਨਵਜੋਤ ਸਿੱਧੂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਤਲਬ ਕੀਤਾ ਗਿਆ ਸੀ। ਸਿੱਧੂ ਨੇ ਸਿਹਤ ਨਾ ਠੀਕ ਹੋਣ ਕਰਕੇ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਇਸ ਮਾਮਲੇ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤਣ ਦੀ ਇਜਾਜ਼ਤ ਮੰਗੀ ਸੀ ਪਰ ਅਦਾਲਤ ਨੇ ਉਹਨਾਂ ਨੂੰ ਨਿੱਜੀ ਤੌਰ ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਸਨ।

ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਹੇਠਲੀ ਅਦਾਲਤ ਦੇ ਹੁਕਮਾਂ ਖਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਸੀਜੇਐਮ ਸੁਮਿਤ ਮੱਕੜ ਵੱਲੋਂ ਸਿੱਧੂ ਨੂੰ 21 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕਰ ਦਿੱਤਾ ਗਿਆ ਸੀ। ਦਰਅਸਲ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਸਾਬਕਾ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਚਕਾਰ ਸੀਐਲਯੂ ਨੂੰ ਲੈ ਕੇ ਕਾਫ਼ੀ ਵੱਡਾ ਵਿਵਾਦ ਹੋਇਆ ਸੀ।

ਇਸ ਵਿਵਾਦ ਵਿੱਚ ਆਸ਼ੂ ਨੇ ਸਾਬਕਾ ਡੀਐਸਪੀ ਨੂੰ ਧਮਕੀ ਤੱਕ ਦੇ ਦਿੱਤੀ ਸੀ। ਇਸ ਤੇ ਸਾਬਕਾ ਡੀਐਸਪੀ ਨੇ ਆਸ਼ੂ ਦੀ ਸ਼ਿਕਾਇਤ ਤਤਕਾਲੀ ਲੋਕਲ ਬਾਡੀਜ਼ ਮੰਤਰੀ ਸਿੱਧੂ ਨੂੰ ਕੀਤੀ ਸੀ ਪਰ ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਸਾਬਕਾ ਡੀਐਸਪੀ ਨੇ ਮਾਮਲਾ ਅਦਾਲਤ ਵਿੱਚ ਦਾਇਰ ਕਰਵਾ ਦਿੱਤਾ ਸੀ। ਇਸ ਦਾ ਗਵਾਹ ਸਿੱਧੂ ਨੂੰ ਬਣਾਇਆ ਗਿਆ ਸੀ।

 

Leave a Reply

Your email address will not be published.