News

ਨਵਜੋਤ ਸਿੱਧੂ ਨੂੰ ਮਨਾਉਣ ਪਹੁੰਚੇ ਹਰੀਸ਼ ਰਾਵਤ, ਕੀ ਹੋਵੇਗਾ ਸਿੱਧੂ ਦਾ ਫ਼ੈਸਲਾ?

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਕਮਰ ਕੱਸੇ ਕਰ ਰਹੀਆਂ ਹਨ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਇਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਅਤੇ ਪੰਜਾਬ ਸਰਕਾਰ ਵਿੱਚ ਵਾਪਸ ਲਿਆਉਣ ਦੀ ਕਵਾਇਦ ਸ਼ੁਰੂ ਕੀਤੀ ਹੈ। ਹਰੀਸ਼ ਰਾਵਤ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਬੁੱਧਵਾਰ ਸਵੇਰੇ ਬ੍ਰੇਕਫਾਸਟ ਤੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ।

ਉਹਨਾਂ ਵਿਚਕਾਰ ਕੀ ਗੱਲਬਾਤ ਹੋਈ ਇਸ ਬਾਰੇ ਅਜੇ ਤਕ ਕੁੱਝ ਪਤਾ ਨਹੀਂ ਲੱਗ ਸਕਿਆ। ਜ਼ਾਹਰ ਜਿਹੀ ਗੱਲ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਹਰੀਸ਼ ਰਾਵਤ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਇਸ ਪੂਰੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਗੇ।

ਦਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸੇ ਵੀ ਹਾਲਤ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਹੁਦਾ ਜਾਂ ਫਿਰ ਲੋਕਲ ਬਾਡੀ ਵਿਭਾਗ ਨਵਜੋਤ ਸਿੰਘ ਸਿੱਧੂ ਨੂੰ ਨਹੀਂ ਦੇਣਾ ਚਾਹੁੰਦੇ ਅਤੇ ਉਹ ਨਵਜੋਤ ਸਿੱਧੂ ਨੂੰ ਪੰਜਾਬ ਕੈਬਨਿਟ ਵਿੱਚ ਬਤੌਰ ਬਿਜਲੀ ਮੰਤਰੀ ਹੀ ਵਾਪਸ ਲੈਣਾ ਚਾਹੁੰਦੇ ਹਨ ਜਿਸ ਲਈ ਸਿੱਧੂ ਤਿਆਰ ਨਹੀਂ ਹੈ।

Click to comment

Leave a Reply

Your email address will not be published. Required fields are marked *

Most Popular

To Top