News

ਨਵਜੋਤ ਸਿੱਧੂ ਵੀਰਵਾਰ ਨੂੰ ਗਵਰਨਰ ਨਾਲ ਕਰਨਗੇ ਮੁਲਾਕਾਤ

ਨਵਜੋਤ ਸਿੰਘ ਸਿੱਧੂ ਨੇ ਮੁਫ਼ਤ ਬਿਜਲੀ ਦੇ ਮਾਮਲੇ ਤੇ ਪੰਜਾਬ ਸਰਕਾਰ ਤੇ ਵੱਡਾ ਹਮਲਾ ਕੀਤਾ ਹੈ। ਬਠਿੰਡ ਪਹੁੰਚੇ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਸਾਰੀਆਂ ਨੂੰ 300 ਰੁਪਏ ਪ੍ਰਤੀ ਮਹੀਨਾ ਯੂਨਿਟ ਦੇਣ ਦਾ ਵਾਅਦਾ ਕਰਕੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਮੁਕਰ ਗਈ ਹੈ।

List of governors of Punjab, India - Wikipedia

ਪੀਐਸਪੀਸੀਐਲ ਤੇ 17 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ ਜਿਹੜਾ ਬੈਂਕਾਂ ਤੋਂ ਲਿਆ ਹੈ, ਸਰਕਾਰ ਦੀ ਦੇਣਕਾਰੀ 20 ਹਜ਼ਾਰ ਕਰੋੜ ਤੋਂ ਉੱਪਰ ਹੈ, ਬੋਰਡ ਦੇ ਅਧਿਕਾਰੀਆਂ ਨੂੰ ਤਨਖਾਹਾਂ ਦੇਣ ਲਈ 5000 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਗਿਆ ਹੈ। ਇਸ ਦੇ ਸਭ ਦੇ ਬਾਵਜੂਦ ਅੱਜ ਕਰੋੜਾਂ ਰੁਪਿਆ ਦੇ ਇਸ਼ਤਿਹਾਰ ਪੰਜਾਬ ਦੇ ਬਾਹਰਲੇ ਸੂਬਿਆਂ ਨੂੰ ਦਿੱਤੇ ਜਾ ਰਹੇ ਹਨ। ਸਿੱਧੂ ਨੇ ਕਿਹਾ ਕਿ ਵੀਰਵਾਰ ਨੂੰ ਉਹ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਗਵਰਨਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਵੀ ਸੌਂਪਣਗੇ।

ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਵਿਚ ਲਾਅ ਐਂਡ ਆਰਡਰ ਦਾ ਬੁਰਾ ਹਾਲ ਹੈ। ਕਿਤੇ ਕਬਜ਼ੇ ਹੋ ਰਹੇ ਹਨ, ਕਿਤੇ ਕਤਲ ਅਤੇ ਲੁੱਟਾਂ-ਖੋਹਾਂ ਹੋ ਰਹੀਆਂ ਹਨ। ਕੀ ਇਹੋ ਲਾਅ ਐਂਡ ਆਰਡਰ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ 24 ਘੰਟਿਆਂ ਵਿਚ ਬੇਅਦਬੀ ਮਾਮਲੇ ਦਾ ਇਨਸਾਫ ਕਰਨ ਦੀ ਗੱਲ ਆਖੀ ਗਈ ਸੀ ਪਰ ਅੱਜ ਇਕ ਮਹੀਨੇ ਤੋਂ ਉਪਰ ਸਰਕਾਰ ਬਣੀ ਨੂੰ ਹੋ ਚੱਲਿਆ ਹੈ ਫਿਰ ਬੇਅਦਬੀ ਮਾਮਲੇ ’ਤੇ ਕਾਰਵਾਈ ਕਰਨ ਤੋਂ ਪੰਜਾਬ ਸਰਕਾਰ ਨੂੰ ਕੌਣ ਰੋਕ ਰਿਹਾ ਹੈ।

ਮੁੱਖ ਮੰਤਰੀ ਨੇ ਬਿਜਲੀ ਫ੍ਰੀ ਕਰਨ ਦਾ ਐਲਾਨ ਤਾਂ ਕਰ ਦਿੱਤਾ ਪਰ ਸੂਬੇ ਦੇ ਥਰਮਲ ਪਲਾਂਟਾ ਕੋਲ ਬੈਕਅਪ ਹੀ ਨਹੀਂ ਹੈ। ਪਿੰਡਾਂ ਸ਼ਹਿਰਾਂ ਵਿਚ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਪੰਜਾਬ ਕੋਲ ਸਿਰਫ ਅੱਠ ਦਿਨਾਂ ਦਾ ਕੋਲਾ ਬਚਿਆ ਹੈ। ਆਮ ਆਦਮੀ ਪਾਰਟੀ ਕਹਿੰਦੀ ਸੀ ਸਾਡੀ ਸਰਕਾਰ ਆਈ ਤਾਂ ਪਹਿਲੇ ਦਿਨ ਪੀ. ਪੀ. ਏ. ਰੱਦ ਕਰਾਂਗੇ, ਹੁਣ ਇਨ੍ਹਾਂ ਨੂੰ ਬਿਜਲੀ ਸਮਝੌਤੇ ਰੱਦ ਕਰਨ ਤੋਂ ਕੌਣ ਰੋਕ ਰਿਹਾ ਹੈ।

ਸਿੱਧੂ ਨੇ ਕਿਹਾ ਕਿ ਹੁਣ ਤਾਂ ਭਗਵੰਤ ਮਾਨ ਨੇ ਵੀ ਮਨ ਲਿਆ ਹੈ ਕਿ ਕਿ ਪੰਜਾਬ ਦਿੱਲੀ ਨਹੀਂ ਸਗੋਂ ਪੰਜਾਬ ਮਾਡਲ ’ਤੇ ਚੱਲੇਗਾ। ਇਸੇ ਦੇ ਚੱਲਦੇ ਮੱਕੀ ਅਤੇ ਦਾਲਾਂ ’ਤੇ ਐੱਮ. ਐੱਸ. ਪੀ. ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਹੜਾ ਸ਼ਲਾਘਾਯੋਗ ਕਦਮ ਹੈ। ਇਸ ਤੋਂ ਇਲਾਵਾ ਸਿੱਧੂ ਨੇ ਪੰਜਾਬ ਵਿਚ ਕਿਸੇ ਤਰ੍ਹਾਂ ਦੀ ਧੜੇਬੰਦੀ ਤੋਂ ਇਨਕਾਰ ਕਰਦਿਆਂ ਆਖਿਆ ਕਿ ਅਸੀਂ ਅਹੁਦਿਆਂ ਦੀ ਨਹੀਂ ਸਗੋਂ ਪੰਜਾਬ ਲਈ ਲੜਾਈ ਲੜ ਰਹੇ ਹਾਂ। ਸਿੱਧੂ ਨੇ ਕਿਹਾ ਕਿ ਵੀਰਵਾਰ ਨੂੰ ਉਹ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਗਵਰਨਰ ਨਾਲ ਮੁਲਾਕਾਤ ਕਰਨ ਜਾ ਰਹੇ ਹਨ।

Click to comment

Leave a Reply

Your email address will not be published.

Most Popular

To Top