News

ਨਵਜੋਤ ਸਿੱਧੂ ਹੀ ਰਹਿਣਗੇ ਕਾਂਗਰਸ ਦੇ ਪ੍ਰਧਾਨ, ਮੁੱਖ ਮੰਤਰੀ ਨੇ ਮੰਨੀਆਂ ਸਿੱਧੂ ਦੀਆਂ ਮੰਗਾਂ

ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬੈਠਕ ਤੋਂ ਬਾਅਦ ਉਹਨਾਂ ਨੇ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਨਹੀਂ ਛੱਡਣਗੇ ਤੇ ਨਾ ਹੀ ਕਾਂਗਰਸ ਦਾ ਅਕਸ ਖਰਾਬ ਹੋਣ ਦੋਣਗੇ। ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਬੇਸ਼ੱਕ ਪਾਰਟੀ ਦੇ ਅੰਦਰੋਂ ਤੇ ਵਿਰੋਧੀ ਧਿਰਾਂ ਵੱਲੋਂ ਉਹਨਾਂ ਦੀ ਆਲੋਚਨਾ ਹੋ ਰਹੀ ਹੈ ਪਰ ਆਮ ਲੋਕ ਉਹਨਾਂ ਦੇ ਸਟੈਂਡ ਦੀ ਸ਼ਲਾਘਾ ਵੀ ਕਰ ਰਹੇ ਹਨ।

Iqbal Preet Singh Sahota appointed officiating DGP of Punjab

ਉਹਨਾਂ ਹਾਈਕਮਾਨ ਸਾਹਮਣੇ ਵੀ ਆਪਣੇ ਸਟੈਂਡ ਬਾਰੇ ਸਪੱਸ਼ਟ ਕੀਤਾ ਹੈ ਕਿ ਉਹ ਸਿਰਫ ਗਲਤ ਫ਼ੈਸਲਿਆਂ ਦਾ ਵਿਰੋਧ ਕਰ ਰਹੇ ਹਨ ਜਿਹਨਾਂ ਦਾ ਚੋਣਾਂ ਦੌਰਾਨ ਕਾਂਗਰਸ ਨੂੰ ਜਵਾਬ ਦੇਣਾ ਔਖਾ ਹੋ ਜਾਵੇਗਾ। ਨਵਜੋਤ ਸਿੱਧੂ ਦੇ ਸਭ ਤੋਂ ਵੱਡੇ ਦੋ ਇਤਰਾਜ਼ ਡੀਜੀਪੀ ਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਬਾਰੇ ਹਨ। ਇਸ ਬਾਰੇ ਵੀਰਵਾਰ ਨੂੰ ਕਰੀਬ ਦੋ ਘੰਟੇ ਚੱਲੀ ਮੀਟਿੰਗ ਵਿੱਚ ਸਹਿਮਤੀ ਬਣ ਗਈ ਹੈ।

ਭਾਵੇਂ ਫੌਰੀ ਤੌਰ ’ਤੇ ਸਿੱਧੂ ਵੱਲੋਂ ਨਿਯੁਕਤੀਆਂ ਬਾਰੇ ਉਠਾਏ ਸੁਆਲ ਹੱਲ ਨਹੀਂ ਹੋਏ, ਪਰ ਮੀਟਿੰਗ ਵਿੱਚ ਤਿੰਨ ਮੈਂਬਰੀ ਤਾਲਮੇਲ ਕਮੇਟੀ ਬਣਾਉਣ ਦਾ ਫੈਸਲਾ ਹੋਇਆ ਹੈ, ਜੋ ਇਨ੍ਹਾਂ ਨਿਯੁਕਤੀਆਂ ਸਮੇਤ ਭਵਿੱਖ ’ਚ ਉੱਠਣ ਵਾਲੇ ਮਾਮਲਿਆਂ ਬਾਰੇ ਫੈਸਲਾ ਕਰੇਗੀ। ਪੰਜਾਬ ਸਰਕਾਰ ਨੇ ਨਵੇਂ ਡੀਜੀਪੀ ਦੀ ਨਿਯੁਕਤੀ ਲਈ 10 ਮੈਂਬਰੀ ਪੈਨਲ ਯੂਪੀਐਸਸੀ ਨੂੰ ਭੇਜ ਦਿੱਤਾ ਹੈ।

ਸੂਤਰਾਂ ਅਨੁਸਾਰ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਬਦਲਣ ਦਾ ਫੈਸਲਾ ਸਿਧਾਂਤਕ ਤੌਰ ’ਤੇ ਹੋ ਗਿਆ ਹੈ। ਇਸੇ ਤਰ੍ਹਾਂ ਐਡਵੋਕੇਟ ਜਨਰਲ ਅਮਰਪ੍ਰੀਤ ਸਿੰਘ ਦਿਉਲ ਨੂੰ ਵੀ ਤਬਦੀਲ ਕੀਤਾ ਜਾ ਸਕਦਾ ਹੈ, ਪਰ ਇਸ ਬਾਰੇ ਸਪੱਸ਼ਟ ਪਤਾ ਨਹੀਂ ਲੱਗ ਸਕਿਆ। ਯਾਦ ਰਹੇ ਸਿੱਧੂ ਨੇ ਅਸਤੀਫਾ ਦੇਣ ਪਿੱਛੇ ਡੀਜੀਪੀ ਤੇ ਐਡਵੋਕੇਟ ਜਨਰਲ ਦੀ ਨਿਯੁਕਤੀ ’ਤੇ ਇਤਰਾਜ਼ ਖੜ੍ਹੇ ਕੀਤੇ ਸਨ।

Click to comment

Leave a Reply

Your email address will not be published.

Most Popular

To Top