ਨਵੀਂ ਇੰਡਸਟਰੀ ਲਈ ਬਿਜਲੀ ਕੁਨੈਕਸ਼ਨਾਂ ਬਾਰੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ

 ਨਵੀਂ ਇੰਡਸਟਰੀ ਲਈ ਬਿਜਲੀ ਕੁਨੈਕਸ਼ਨਾਂ ਬਾਰੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਨਵੀਂ ਇੰਡਸਟਰੀ ਲਾਉਣ ਸਬੰਧੀ ਪੰਜਾਬ ਸਰਕਾਰ ਨੇ ਨਵੇਂ ਬਿਜਲੀ ਕੁਨੈਕਸ਼ਨ ਦੇਣੇ ਅਤੇ ਲੋਡ ਵਧਾਉਣੇ ਬੰਦ ਕਰ ਦਿੱਤੇ ਹਨ। ਇਸ ਨੂੰ ਲੈ ਕੇ ਸਨਅਤਕਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸਮਾਲ ਸਕੇਲ ਮੈਨੂੰਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨੇ ਦਿੱਤੀ ਹੈ।

First Cabinet Meet, First Decision: Bhagwant Mann Throws Open 25k Govt Jobs  in Punjab

ਉਹਨਾਂ ਕਿਹਾ ਕਿ ਪਾਵਰਕਾਮ ਕੋਲ ਨਵੀਂ ਇੰਡਸਟਰੀ ਲਾਉਣ ਲਈ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਅਪਲਾਈ ਕੀਤਾ ਸੀ ਪਰ ਬਿਜਲੀ ਵਿਭਾਗ ਨੇ ਸਬੰਧਿਤ ਸਨਅਤਕਾਰਾਂ ਨੂੰ ਇਹ ਕਹਿ ਕੇ ਫਾਈਲਾਂ ਮੋੜ ਦਿੱਤੀਆਂ ਕਿ ਪੰਜਾਬ ਸਰਕਾਰ ਨੇ ਇੰਡਸਟਰੀ ਲਾਉਣ ਸਬੰਧੀ ਬਿਜਲੀ ਕੁਨੈਕਸ਼ਨ ਦੇਣੇ ਬੰਦ ਕਰ ਦਿੱਤੇ ਹਨ।

ਉਹਨਾਂ ਅੱਗੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਜਰਮਨੀ ਦੇ ਦੌਰੇ ਤੇ ਹਨ, ਉੱਥੋਂ ਦੀ ਇੰਡਸਟਰੀ ਨੂੰ ਪੰਜਾਬ ਵਿੱਚ ਉਦਯੋਗ ਲਾਉਣ ਦੀ ਅਪੀਲ ਕਰ ਰਹੇ ਹਨ। ਉਲਟ ਪੰਜਾਬ ਵਿੱਚ ਨਵੀਂ ਇੰਡਸਟਰੀ ਲਾਉਣ ਲਈ ਨਵੇਂ ਬਿਜਲੀ ਕੁਨੈਕਸ਼ਨ ਬੰਦ ਕਰ ਦਿੱਤੇ ਗਏ ਹਨ। ਉਹਨਾਂ ਜੇ ਪੰਜਾਬ ਸਰਕਾਰ ਨੇ 15 ਦਿਨਾਂ ਵਿੱਚ ਬੰਦ ਕੀਤੇ ਨਵੇਂ ਇੰਡਸਟਰੀ ਦੇ ਬਿਜਲੀ ਕੁਨੈਕਸ਼ਨ ਬਹਾਲ ਨਾ ਕੀਤੇ ਤਾਂ ਅੰਦੋਲਨ ਕੀਤਾ ਜਾਵੇਗਾ ਅਤੇ ਇਸ ਦੇ ਨਿਕਲਣ ਵਾਲੇ ਨਤੀਜਿਆਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

Leave a Reply

Your email address will not be published.