News

ਨਵੇਂ ਟਰਾਂਸਪੋਰਟ ਮੰਤਰੀ ਦਾ ਵੱਡਾ ਫ਼ੈਸਲਾ, ਔਰਤਾਂ ਲਈ ਮੁਫ਼ਤ ਬੱਸ ਸੇਵਾ ਰਹੇਗੀ ਜਾਰੀ

ਸਰਕਾਰੀ ਬੱਸਾਂ ਵਿੱਚ ਔਰਤਾਂ ਦੇ ਮੁਫ਼ਤ ਸਫ਼ਰ ਤੇ ਆਪ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਨਵੇਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫ਼ੈਸਲਾ ਕੀਤਾ ਹੈ ਕਿ ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਪੰਜਾਬ ਵਿੱਚ ਇਹ ਸਕੀਮ 1 ਅਪ੍ਰੈਲ ਤੋਂ ਸ਼ਰੂ ਹੋਈ ਸੀ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਬੀਆਂ ਲਈ ਇਸ ਸਹੂਲਤ ਦਾ ਆਨਲਾਈਨ ਲਾਂਚ ਕੀਤੀ ਸੀ।

No place for political vendetta but illegal buses will be stopped by all  means: Bhullar - TheFactNews

ਉਹਨਾਂ ਕਿਹਾ ਸੀ ਕਿ, “ਪੰਜਾਬ ਵਿੱਚ ਔਰਤਾਂ 1 ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਪ੍ਰੈਲ ਮਹੀਨੇ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ ਗਈ ਸੀ।

ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ, ਇਸ ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੀਆਂ ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ।  

Click to comment

Leave a Reply

Your email address will not be published.

Most Popular

To Top