ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਮੌਤ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ

 ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਮੌਤ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ

ਸਰਕਾਰਾਂ ਵੱਲੋਂ ਨਸ਼ੇ ਦੇ ਕਹਿਰ ਨੂੰ ਰੋਕਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਹਨਾਂ ਦਾਅਵਿਆਂ ਦਾ ਅਸਰ ਜ਼ਮੀਨੀ ਪੱਧਰ ਤੇ ਦੇਖਣ ਨੂੰ ਬਹੁਤ ਘੱਟ ਮਿਲਦਾ ਹੈ। ਆਏ ਦਿਨ ਪੰਜਾਬ ਦੇ ਕਿਸੇ ਨਾ ਕਿਸੇ ਪਿੰਡ ਵਿੱਚ ਨੌਜਵਾਨ ਨਸ਼ੇ ਦੀ ਭੇਟ ਚੜ੍ਹਦੇ ਰਹਿੰਦੇ ਹਨ। ਹੁਣ ਇੱਕ ਮਾਮਲਾ ਅੰਮ੍ਰਿਤਸਰ ਦੇ ਪਿੰਡ ਠੱਠੀਆਂ ਵਿੱਚ ਸਾਹਮਣੇ ਆਇਆ ਜਿੱਥੇ ਦੇ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ।

ਨੌਜਵਾਨ ਦੀ ਮੌਤ ਹੋਣ ਕਾਰਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਇਸ ਮਾਮਲੇ ਬਾਰੇ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਓਹਨਾਂ ਦੇ ਪਿੰਡ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਜਿਸ ਦੀ ਸ਼ਿਕਾਇਤ ਨੇ ਪੁਲਿਸ ਨੂੰ ਵੀ ਕੀਤੀ ਸੀ ਪਰ ਪੁਲਿਸ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਹਨਾਂ ਕਿਹਾ ਕਿ ਨੌਜਵਾਨ ਵੱਲੋਂ ਅਪਣੇ ਸਾਥੀਆਂ ਨਾਲ ਮਿਲ ਕੇ ਨਸ਼ਾ ਕੀਤਾ ਗਿਆ ਸੀ ਜਿਸ ਕਾਰਨ ਓਸ ਦੀ ਮੌਤ ਹੋ ਗਈ। ਉਸ ਦੀ ਮੌਤ ਹੋਣ ਤੋਂ ਬਾਅਦ ਕਿਸੇ ਨੇ ਵੀ ਉਹਨਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ। ਇਸ ਮਾਮਲੇ ਸਬੰਧੀ ਪੁਲਿਸ ਨੇ ਕਿਹਾ ਕਿ ਉਹਨਾਂ ਵੱਲੋਂ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.