ਨਸ਼ੇ ਦੀ ਰੋਕਥਾਮ ਲਈ ਸਰਕਾਰ ਦੀ ਅਲਰਟ, ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਦੀ ਸੱਦੀ ਬੈਠਕ
By
Posted on

ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨਾਲ ਬੈਠਕ ਜਾਰੀ ਹੈ। ਇਸ ਬੈਠਕ ਦੌਰਾਨ ਨਸ਼ਿਆਂ ਦੇ ਖ਼ਾਤਮੇ ਲਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਦੱਸ ਦਈਏ ਕਿ ਨਸ਼ੇ ਦੀ ਰੋਕਥਾਮ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀਆਂ ਟੀਮਾਂ ਸੂਬੇ ਭਰ ਵਿੱਚ ਤਾਇਨਾਤ ਕੀਤੀਆਂ ਜਾ ਰਹੀਆਂ ਹਨ।
ਨਵੇਂ ਪਲਾਨ ਮੁਤਾਬਕ ਹੁਣ ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀਆਂ 2-2 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਤੇ ਸਰਹੱਦੀ ਖੇਤਰ ਵਿੱਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਨ੍ਹਾਂ ਐਸਟੀਐਫ ਦੀਆਂ ਟੀਮਾਂ ਨੂੰ ਵੱਧ ਅਧਿਕਾਰ ਵੀ ਦਿੱਤੇ ਗਏ ਹਨ।
